ਮੁੰਬਈ ''ਚ ਕੋਵਿਡ-19 ਮਾਮਲਿਆਂ ਦੀ ਗਿਣਤੀ 60 ਹਜ਼ਾਰ ਦੇ ਪਾਰ, ਹੁਣ ਤੱਕ 3165 ਦੀ ਗਈ ਜਾਨ
Wednesday, Jun 17, 2020 - 11:38 AM (IST)
ਮੁੰਬਈ- ਮੁੰਬਈ 'ਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਮਾਮਲਿਆਂ ਦੀ ਗਿਣਤੀ 60 ਹਜ਼ਾਰ ਦੇ ਪਾਰ ਪਹੁੰਚ ਗਈ ਅਤੇ ਪਰ ਇਨਫੈਕਸ਼ਨ ਦੇ ਰੋਜ਼ਾਨਾ ਸਾਹਮਣੇ ਆਉਣ ਵਾਲੇ ਮਾਮਲਿਆਂ ਦੀ ਗਿਣਤੀ ਲਗਭਗ ਇਕ ਮਹੀਨੇ ਬਾਅਦ ਹਜ਼ਾਰ ਤੋਂ ਘੱਟ ਦੇਖਣ ਨੂੰ ਮਿਲੀ। ਬ੍ਰਹਿਮੁੰਬਈ ਮਹਾਨਗਰ ਪਾਲਿਕਾ (ਬੀ.ਐੱਮ.ਸੀ.) ਨੇ ਇਹ ਜਾਣਕਾਰੀ ਦਿੱਤੀ। ਬੀ.ਐੱਮ.ਸੀ. ਨੇ ਕਿਹਾ ਕਿ ਕੋਰੋਨਾ ਵਾਇਰਸ ਇਨਫੈਕਸ਼ਨ ਮੰਗਲਵਾਰ ਨੂੰ 55 ਲੋਕਾਂ ਦੀ ਮੌਤ ਹੋ ਗਈ। ਬੀ.ਐੱਮ.ਸੀ. ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ 3,165 ਹੋ ਗਈ ਹੈ।
ਸਥਾਨਕ ਬਾਡੀ ਨੇ ਕਿਹਾ ਕਿ ਪਿਛਲੇ 24 ਘੰਟਿਆਂ 'ਚ ਮੁੰਬਈ 'ਚ ਕੋਰੋਨਾ ਵਾਇਰਸ ਦੇ 941 ਤਾਜ਼ਾ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 60,142 'ਤੇ ਪਹੁੰਚ ਗਈ। ਹਸਪਤਾਲਾਂ ਤੋਂ 915 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਿਸ ਤੋਂ ਬਾਅਦ ਸ਼ਹਿਰ 'ਚ ਕੋਵਿਡ-19 ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 31,040 ਹੋ ਗਈ। ਮੁੰਬਈ 'ਚ ਹਾਲੇ ਕੋਵਿਡ-19 ਦੇ 25,937 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।