ਮੁੰਬਈ ''ਚ ਕੋਵਿਡ-19 ਨਾਲ ASI ਦੀ ਮੌਤ, ਹੁਣ ਤੱਕ 47 ਪੁਲਸ ਮੁਲਾਜ਼ਮਾਂ ਦੀ ਹੋਈ ਮੌਤ

06/23/2020 4:03:22 PM

ਮੁੰਬਈ- ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਇਕ ਸਹਾਇਕ ਪੁਲਸ ਡਿਪਟੀ ਇੰਸਪੈਕਟਰ (ਏ.ਐੱਸ.ਆਈ.) ਦੀ ਇੱਥੇ ਇਕ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਮੁਲਾਜ਼ਮ ਦੀ ਪਛਾਣ ਏ.ਐੱਸ.ਆਈ. ਸੂਰੀਆਕਾਂਤ ਜਾਧਵ ਦੇ ਰੂਪ 'ਚ ਕੀਤੀ ਗਈ ਹੈ। ਉਹ ਮਰੀਨ ਡਰਾਈਵ ਪੁਲਸ ਸਟੇਸ਼ਨ 'ਚ ਏ.ਐੱਸ.ਆਈ. ਦੇ ਅਹੁਦੇ 'ਤੇ ਤਾਇਨਾਤ ਸੀ। ਜਾਧਵ ਨੂੰ ਬਾਂਦਰਾ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਪੀਲੀਆ ਹੋ ਗਿਆ। ਸਿਹਤ ਵੱਧ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।

ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਦੱਸਿਆ ਕਿ ਹੁਣ ਤੱਕ ਇਸ ਮਹਾਮਾਰੀ ਕਾਰਨ ਸੂਬੇ 'ਚ 47 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਚੁਕੀ ਹੈ, ਜਦੋਂ ਕਿ ਕੋਰੋਨਾ ਵਾਇਰਸ ਨਾਲ ਪੀੜਤ 118 ਪੁਲਸ ਮੁਲਾਜ਼ਮਾਂ ਅਤੇ 883 ਹੋਰ ਸੁਰੱਖਿਆ ਕਾਮਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ-19) ਨਾਲਦੇਸ਼ 'ਚ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਹੁਣ ਤੱਕ ਕੋਰੋਨਾ ਇਨਫੈਕਸ਼ਨ ਦੇ 1,35,796 ਮਾਮਲਿਆਂ ਦੀ ਪੁਸ਼ਟੀ ਹੋ ਚੁਕੀ ਹੈ, ਜਦੋਂ ਕਿ 6283 ਲੋਕਾਂ ਦੀ ਮੌਤ ਹੋ ਚੁਕੀ ਹੈ।


DIsha

Content Editor

Related News