ਮੁੰਬਈ ’ਚ ਫਿਰ ਭਾਰੀ ਬਾਰਿਸ਼ ਲਈ ਓਰੇਂਜ ਅਲਰਟ ਜਾਰੀ, ਸਕੂਲ ਬੰਦ

09/04/2019 11:35:51 AM

ਮੁੰਬਈ—ਮੌਸਮ ਵਿਭਾਗ ਨੇ ਅੱਜ ਭਾਵ ਬੁੱਧਵਾਰ ਨੂੰ ਮੁੰਬਈ ’ਚ ਫਿਰ ਭਾਰੀ ਬਾਰਿਸ਼ ਲਈ ਓਰੇਂਜ ਅਲਰਟ ਜਾਰੀ ਕਰਦੇ ਹੋਏ ਲੋਕਾਂ ਨੂੰ ਸਮੁੰਦਰ ਦੇ ਨੇੜੇ ਨਾ ਜਾਣ ਦੀ ਹਦਾਇਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਕੂਲ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਦੱਸ ਦੇਈਏ ਕਿ ਮੁੰਬਈ ’ਚ ਮੰਗਲਵਾਰ ਰਾਤ ਨੂੰ ਹੋਈ ਭਾਰੀ ਬਾਰਿਸ਼ ਤੋਂ ਬਾਅਦ ਕਈ ਇਲਾਕਿਆਂ ’ਚ ਪਾਣੀ ਭਰ ਗਿਆ ਫਿਲਹਾਲ ਬਾਰਿਸ਼ ਰੁੱਕ ਤਾਂ ਗਈ ਹੈ ਪਰ ਮੁੰਬਈ ਦੇ ਕਈ ਇਲਾਕਿਆਂ ’ਚ ਭਾਰੀ ਬਾਰਿਸ਼ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਮੁੰਬਈ ’ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕਰਦੇ ਹੋਏ ਸਾਵਧਾਨੀ ਦੇ ਤੌਰ ’ਤੇ ਮੁੰਬਈ ਨਗਰਪਾਲਿਕਾ ਕਾਰਪੋਰੇਸ਼ਨ (ਬੀ. ਐੱਮ. ਸੀ) ਨੇ ਲੋਕਾਂ ਨੂੰ ਜ਼ਰੂਰਤ ਪੈਣ ’ਤੇ ਹੀ ਘਰੋਂ ਬਾਹਰ ਜਾਣ ਦੀ ਸਲਾਹ ਦਿੱਤੀ ਹੈ। ਇਨ੍ਹਾਂ ਦਿਨਾਂ ਦੌਰਾਨ ਮੁੰਬਈ ’ਚ ਗਣੇਸ਼ ਪੂਜਾ ਦੇ ਪੰਡਾਲ ਲੱਗੇ ਹੋਏ ਹਨ ਪਰ ਬਾਰਿਸ਼ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। 


Iqbalkaur

Content Editor

Related News