ਦਾਊਦ ਇਬਰਾਹਿਮ ਦਾ ਭਤੀਜਾ ਰਿਜਵਾਨ ਕਾਸਕਰ ਮੁੰਬਈ ''ਚ ਗ੍ਰਿਫਤਾਰ

07/18/2019 12:33:20 PM

ਮੁੰਬਈ— ਮੁੰਬਈ ਪੁਲਸ ਨੇ ਬੁੱਧਵਾਰ ਰਾਤ ਵੱਡੀ ਕਾਰਵਾਈ ਕਰਦੇ ਹੋਏ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਭਤੀਜੇ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਹੈ। ਦਾਊਦ ਦੇ ਭਤੀਜੇ ਰਿਜਵਾਨ ਕਾਸਕਰ ਨੂੰ ਫਿਰੌਤੀ ਮੰਗਣ ਦੇ ਦੋਸ਼ 'ਚ ਉਦੋਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਦੇਸ਼ ਛੱਡ ਕੇ ਦੌੜਨ ਦੀ ਫਿਰਾਕ 'ਚ ਸੀ। ਰਿਜਵਾਨ ਕਾਸਕਰ ਦਾਊਦ ਦੇ ਭਰਾ ਇਕਬਾਲ ਕਾਸਕਰ ਦਾ ਬੇਟਾ ਹੈ।

ਜ਼ਿਕਰਯੋਗ ਹੈ ਕਿ ਦਾਊਦ ਇਬਰਾਹਿਮ ਅਤੇ ਛੋਟਾ ਸ਼ਕੀਲ ਵਿਰੁੱਧ ਜਾਂਚ ਕਰਦੇ ਹੋਏ ਮੁੰਬਈ ਪੁਲਸ ਨੇ ਇਸ ਤੋਂ ਪਹਿਲਾਂ ਅਫਰੋਜ਼ ਵਡਾਰੀਆ ਉਰਫ਼ ਅਹਿਮਦ ਰਜਾ ਨੂੰ 17 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁੰਬਈ ਪੁਲਸ ਨੇ ਸੀਨੀਅਰ ਅਧਿਕਾਰੀਆਂ ਅਨੁਸਾਰ ਵਡਾਰੀਆ ਵਿਰੁੱਧ ਲੁੱਕ ਆਊਟ ਸਰਕੁਲਰ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦੇ ਆਧਾਰ 'ਤੇ ਉਸ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿ ਆਕਿ ਉਹ ਛੋਟਾ ਸ਼ਕੀਲ ਦਾ ਕਰੀਬੀ ਸਹਿਯੋਗੀ ਸੀ ਅਤੇ ਉਸ ਲਈ ਹਵਾਲਾ ਲੈਣ-ਦੇਣ ਦਾ ਕੰਮ ਕਰਦਾ ਸੀ। ਅਧਿਕਾਰੀ ਨੇ ਕਿਹਾ ਕਿ ਜਿਵੇਂ ਹੀ ਉਹ ਮੁੰਬਈ ਪਹੁੰਚਿਆ, ਉਸ ਨੂੰ ਹਵਾਈ ਅੱਡੇ ਤੋਂ ਹੀ ਗ੍ਰਿਫ਼ਤਾਰ ਕਰ ਕੇ ਮੁੰਬਈ ਪੁਲਸ ਨੂੰ ਸੌਂਪ ਦਿੱਤਾ ਗਿਆ।


DIsha

Content Editor

Related News