ਮੁੰਬਈ ਪੁਲਸ ਵਲੋਂ ਬਾਬਾ ਸਿੱਦੀਕੀ ਕਤਲ ਕੇਸ ''ਚ 11ਵੀਂ ਗ੍ਰਿਫ਼ਤਾਰੀ

Wednesday, Oct 23, 2024 - 05:06 PM (IST)

ਮੁੰਬਈ- ਮੁੰਬਈ ਪੁਲਸ ਨੇ ਬੁੱਧਵਾਰ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਨੇਤਾ ਬਾਬਾ ਸਿੱਦੀਕੀ ਦੇ ਕਤਲ ਦੇ ਮਾਮਲੇ 'ਚ ਇਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਗਿਣਤੀ 11 ਹੋ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੁਲਜ਼ਮ ਦੀ ਪਛਾਣ ਅਮਿਤ ਹਿਸਾਮਸਿੰਘ ਕੁਮਾਰ (29) ਵਜੋਂ ਹੋਈ ਹੈ ਅਤੇ ਹੋਰ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਅਪਰਾਧ ਵਿਚ ਉਸ ਦੀ ਭੂਮਿਕਾ ਦੇ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਹਰਿਆਣਾ ਤੋਂ ਗ੍ਰਿਫਤਾਰ ਕਰ ਲਿਆ ਗਿਆ।

ਸਿੱਦੀਕੀ ਦੀ 12 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਇਲਾਕੇ 'ਚ ਉਨ੍ਹਾਂ ਦੇ ਪੁੱਤਰ ਅਤੇ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਂਚਕਰਤਾਵਾਂ ਨੂੰ ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਹ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੇ ਹਨ, ਜਿਸ 'ਚ ਸੁਪਾਰੀ ਕਤਲ, ਕਾਰੋਬਾਰੀ ਦੁਸ਼ਮਣੀ ਜਾਂ ਮੁੰਬਈ 'ਚ ਝੁੱਗੀ-ਝੌਂਪੜੀ ਦੇ ਮੁੜ ਵਸੇਬਾ ਪ੍ਰਾਜੈਕਟ ਨੂੰ ਲੈ ਕੇ ਉਨ੍ਹਾਂ ਨੂੰ ਮਿਲੀਆਂ ਧਮਕੀਆਂ ਸ਼ਾਮਲ ਹਨ। ਪੁਲਸ ਨੇ ਹੁਣ ਤੱਕ ਦੋ ਸ਼ੱਕੀ ਸ਼ੂਟਰਾਂ ਸਮੇਤ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਮੁੱਖ ਸ਼ੂਟਰ ਅਤੇ ਦੋ ਸਾਜ਼ਿਸ਼ਕਾਰ ਫਰਾਰ ਹਨ।


Tanu

Content Editor

Related News