ਫਲਾਈਟ 'ਚ ਬੰਬ ਹੈ!... ਮੁੰਬਈ ਪੁਲਸ ਨੂੰ 10 ਸਾਲਾ ਬੱਚੇ ਦੀ ਕਾਲ ਨੇ ਸੁਰੱਖਿਆ ਏਜੰਸੀਆਂ ਨੂੰ ਪਾਈਆਂ ਭਾਜੜਾਂ
Friday, Aug 25, 2023 - 06:00 PM (IST)
ਮੁੰਬਈ- ਮੁੰਬਈ ਪੁਲਸ ਨੂੰ ਸ਼ਹਿਰ ਦੇ ਇੰਟਰਨੈਸ਼ਨਲ ਏਅਰਪੋਰਟ 'ਤੇ ਇਕ ਜਹਾਜ਼ 'ਚ ਬੰਬ ਰੱਖੇ ਹੋਣ ਦੀ ਧਮਕੀ ਭਰਾ ਕਾਲ ਮਿਲੀ। ਬਾਅਦ 'ਚ ਪਚਾ ਲੱਗਾ ਕਿ ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਤੋਂ ਇਕ 10 ਸਾਲ ਦੇ ਬੱਚੇ ਨੇ ਇਹ ਫਰਜ਼ੀ ਕਾਲ ਕੀਤੀ ਸੀ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਘਟਨਾ ਵੀਰਵਾਰ ਦੀ ਹੈ।
ਇਹ ਵੀ ਪੜ੍ਹੋ– ਔਰਤ ਨੇ ਏਲੀਅਨ ਵਰਗੇ ਬੱਚੇ ਨੂੰ ਦਿੱਤਾ ਜਨਮ, ਡਾਕਟਰ ਵੀ ਰਹਿ ਗਏ ਹੈਰਾਨ (ਵੀਡੀਓ)
ਪੁਲਸ ਅਧਿਕਾਰੀ ਨੇ ਕਿਹਾ ਕਿ ਮੁੰਬਈ ਪੁਲਸ ਦੇ ਮੁੱਖ ਕੰਟਰੋਲ ਰੂਮ ਦੇ ਅਧਿਕਾਰੀਆਂ ਨੂੰ ਐਮਰਜੈਂਸੀ ਹੈਲਪਲਾਈਨ ਨੰਬਰ-112 'ਤੇ ਕਾਲ ਆਈ ਜਿਸ ਵਿਚ ਫੋਨ ਕਰਨ ਵਾਲੇ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਹਵਾਈ ਅੱਡੇ 'ਤੇ ਇਕ ਹਜ਼ਾਰ 'ਚ ਬੰਬ ਰੱਖਿਆ ਹੈ।
ਇਹ ਵੀ ਪੜ੍ਹੋ– ਦੇਖੋ ਕਿਵੇਂ ਚੰਨ ਦੀ ਸਤ੍ਹਾ 'ਤੇ ਵਿਕਰਮ ਲੈਂਡਰ 'ਚੋਂ ਬਾਹਰ ਨਿਕਲਿਆ ਰੋਵਰ 'ਪ੍ਰਗਿਆਨ', ਇਸਰੋ ਨੇ ਸਾਂਝੀ ਕੀਤੀ ਵੀਡੀਓ
ਉਨ੍ਹਾਂ ਕਿਹਾ ਕਿ ਪੁਲਸ ਨੇ ਕਾਲ ਕਰਨ ਵਾਲੇ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਅਤੇ ਪਤਾ ਲੱਗਾ ਕਿ ਕਾਲ ਸਤਾਰਾ ਜ਼ਿਲ੍ਹੇ ਤੋਂ ਇਕ 10 ਸਾਲ ਦੇ ਮੁੰਡੇ ਨੇ ਕੀਤੀ ਸੀ। ਇਹ ਇਕ ਫਰਜ਼ੀ ਕਾਲ ਨਿਕਲੀ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਪਤਾ ਚੱਲਿਆ ਕਿ ਉਹ ਮੁੰਡਾ ਕੁਝ ਗੰਭੀਰ ਬੀਮਾਰੀਆਂ ਨਾਲ ਜੂਝ ਰਿਹਾ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਪੁਲਸ ਨੇ ਦੱਸਿਆ ਕਿ ਇਸ ਮਾਮਲੇ 'ਚ ਜਾਂਚ ਅਜੇ ਜਾਰੀ ਹੈ।
ਇਹ ਵੀ ਪੜ੍ਹੋ– ਹਿਮਾਚਲ : ਕੁੱਲੂ ਤੋਂ ਸਾਹਮਣੇ ਆਈ ਤਬਾਹੀ ਦੀ ਵੀਡੀਓ, ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ 8 ਬਹੁਮੰਜ਼ਿਲਾ ਇਮਾਰਤਾਂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8