ਮੁੰਬਈ ਪੁਲਸ ਨੇ 55 ਸਾਲ ਤੋਂ ਜ਼ਿਆਦਾ ਉਮਰ ਦੇ ਮੁਲਾਜ਼ਮਾਂ ਨੂੰ ਭੇਜਿਆ ਛੁੱਟੀ ''ਤੇ

04/29/2020 12:45:33 AM

ਮੁੰਬਈ (ਪ.ਸ.)- ਮੁੰਬਈ ਪੁਲਸ ਨੇ ਆਪਣੇ 55 ਸਾਲ ਤੋਂ ਜ਼ਿਆਦਾ ਉਮਰ ਅਤੇ ਪਹਿਲਾਂ ਤੋਂ ਕਿਸੇ ਬੀਮਾਰੀ ਨਾਲ ਪੀੜਤ ਮੁਲਾਜ਼ਮਾਂ ਨੂੰ ਛੁੱਟੀ 'ਤੇ ਜਾਣ ਨੂੰ ਕਿਹਾ ਹੈ ਤਾਂ ਜੋ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਤਿੰਨ ਮੁਲਜ਼ਮਾਂ ਦੀ ਮੌਤ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ। ਮੁੰਬਈ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਅਸੀਂ ਆਪਣਏ ਉਨ੍ਹਾਂ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਰੱਖਿਆ ਕਰਨ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਦੀ ਉਮਰ 55 ਸਾਲ ਤੋਂ ਜ਼ਿਆਦਾ ਹੈ ਅਤੇ ਪਹਿਲਾਂ ਤੋਂ ਕਿਸੇ ਬੀਮਾਰੀ ਨਾਲ ਪੀੜਤ ਹਨ। ਉਨ੍ਹਾਂ ਨੂੰ ਛੁੱਟੀ 'ਤੇ ਜਾਣ ਨੂੰ ਕਿਹਾ ਗਿਆ ਹੈ।
 


Sunny Mehra

Content Editor

Related News