ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਮਹਾਰਾਸ਼ਟਰ ਸਰਕਾਰ ਨੇ ਲਿਆ ਅਹਿਮ ਫੈਸਲਾ

05/30/2020 3:54:57 PM

ਮੁੰਬਈ (ਵਾਰਤਾ)— ਜਨਤਕ ਥਾਵਾਂ 'ਤੇ ਥੁੱਕਣ ਅਤੇ ਸਿਗਰਟਨੋਸ਼ੀ ਕਰਨ ਵਾਲਿਆਂ ਵਿਰੁੱਧ ਮਹਾਰਾਸ਼ਟਰ ਸਰਕਾਰ ਨੇ ਸਖਤ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਸਰਕਾਰ ਨੇ ਫੈਸਲਾ ਲਿਆ ਹੈ ਕਿ ਅਜਿਹੇ ਲੋਕਾਂ ਨੂੰ ਜੇਲ ਦੀ ਹਵਾ ਖਾਣੀ ਪੈ ਸਕਦੀ ਹੈ। ਸੂਬੇ ਦੇ ਸਿਹਤ ਵਿਭਾਗ ਮੁਤਾਬਕ ਜਨਤਕ ਥਾਵਾਂ 'ਤੇ ਥੁੱਕਣ ਅਤੇ ਸਿਗਰਟਨੋਸ਼ੀ ਕਰਨ ਵਾਲਿਆਂ ਨੂੰ ਸਜ਼ਾ ਹੋ ਸਕਦੀ ਹੈ ਅਤੇ ਮੁੜ ਅਜਿਹਾ ਗੁਨਾਹ ਕਰਨ 'ਤੇ ਮਹਾਮਾਰੀ ਰੋਗ ਐਕਟ, 1897 ਅਤੇ ਭਾਰਤੀ ਸਜ਼ਾ ਜ਼ਾਬਤਾ ਦੀਆਂ ਵਿਵਸਥਾਵਾਂ ਤਹਿਤ ਦੋ ਸਾਲ ਦੀ ਸਜ਼ਾ ਹੋ ਸਕਦੀ ਹੈ। ਸੂਬੇ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜਨਤਕ ਥਾਵਾਂ 'ਤੇ ਥੁੱਕਣਾ ਕੋਰੋਨਾ ਵਾਇਰਸ ਨੂੰ ਫੈਲਣ 'ਚ ਯੋਗਦਾਨ ਦੇ ਰਿਹਾ ਹੈ। ਇਸ ਨੂੰ ਦੇਖਦਿਆਂ ਅਸੀਂ ਕਾਨੂੰਨ ਨੂੰ ਹੋਰ ਸਖਤੀ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ। 

PunjabKesari

ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਅਜੇ ਤਕ ਨਾ ਹੀ ਕੋਈ ਦਵਾਈ ਬਣੀ ਹੈ ਅਤੇ ਨਾ ਹੀ ਵੈਕਸੀਨ। ਸਰਕਾਰਾਂ ਲੋਕਾਂ ਨੂੰ ਅਪੀਲ ਕਰ ਰਹੀਆਂ ਹਨ ਕਿ ਵਾਇਰਸ ਤੋਂ ਬੱਚਣਾ ਹੈ ਤਾਂ ਆਪਣੇ ਹੱਥਾਂ ਨੂੰ ਸਾਬੁਣ ਨਾਲ ਧੋਵੇ ਜਾਂ ਸੈਨੇਟਾਈਜ਼ ਕਰੋ। ਬਸ ਇੰਨਾ ਹੀ ਨਹੀਂ ਜਿਨ੍ਹਾਂ ਥਾਵਾਂ 'ਤੇ ਅਸੀਂ ਰੋਜ਼ ਖੁਦ ਵਿਚਰਦੇ ਹਾਂ, ਉਨ੍ਹਾਂ ਦੀ ਸਾਫ-ਸਫਾਈ ਦੀ ਵੀ ਸਾਡੀ ਪਹਿਲੀ ਜ਼ਿੰਮੇਵਾਰੀ ਬਣਦੀ ਹੈ। ਦੱਸ ਦੇਈਏ ਕਿ ਮਹਾਰਾਸ਼ਟਰ 'ਚ ਕੋਰੋਨਾ ਦੇ ਸਭ ਤੋਂ ਵਧੇਰੇ ਕੇਸ ਹਨ। ਇੱਥੇ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 62,228 ਅਤੇ ਇਸ ਜਾਨਲੇਵਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2098 ਹੋ ਗਈ ਹੈ।


Tanu

Content Editor

Related News