ਮੁੰਬਈ ''ਚ ਅੱਤਵਾਦੀ ਹਮਲੇ ਦਾ ਖਦਸ਼ਾ, ਰੇਲਵੇ ਸਟੇਸ਼ਨਾਂ ''ਤੇ ਹਾਈ ਅਲਰਟ

02/22/2019 4:53:04 PM

ਮੁੰਬਈ— ਭਾਰਤ ਦੀ ਖੁਫੀਆ ਏਜੰਸੀਆਂ ਨੂੰ ਅਗਲੇ ਤਿੰਨ ਮਹੀਨਿਆਂ 'ਚ ਮੁੰਬਈ 'ਚ ਅੱਤਵਾਦੀ ਹਮਲੇ ਦੀ ਸੂਚਨਾ ਮਿਲੀ ਹੈ, ਜਿਸ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਖੁਫੀਆ ਸੂਚਨਾ ਅਨੁਸਾਰ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸਮੁੰਦਰੀ ਰਸਤੇ ਮੁੰਬਈ 'ਚ ਪ੍ਰਵੇਸ਼ ਕਰ ਸਕਦੇ ਹਨ। ਇਸ ਜਾਣਕਾਰੀ ਤੋਂ ਬਾਅਦ ਸਿੰਧੂਦੁਰਗ, ਰਤਨਾਗਿਰੀ ਅਤੇ ਰਾਏਗੜ੍ਹ ਦੇ ਸਮੁੰਦਰ ਤੱਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਨਾਲ ਹੀ ਮੁੰੰਬਈ ਸਮੇਤ ਪੂਰੇ ਮਹਾਰਾਸ਼ਟਰ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਮੁੰਬਈ ਲੋਕਲ ਤੋਂ ਰੋਜ਼ਾਨਾ ਲੱਖਾਂ ਲੋਕ ਯਾਤਰਾ ਕਰਦੇ ਹਨ। ਅੱਤਵਾਦੀ ਹਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ, ਰੇਲਵੇ ਬੋਰਡ ਦੇ ਪ੍ਰਧਾਨ ਵਿਨੋਦ ਕੁਮਾਰ ਯਾਦਵ ਨੇ ਰੇਲਵੇ ਪੁਲਸ ਅਤੇ ਰੇਲਵੇ ਸੁਰੱਖਿਆ ਫੋਰਸ ਦੇ ਸੀਨੀਅਰ ਅਧਿਕਾਰੀਆਂ ਨੂੰ ਸੁਰੱਖਿਆ ਸਖਤ ਕਰਨ ਦਾ ਆਦੇਸ਼ ਦਿੱਤਾ। ਇਸ 'ਚ ਕਿਹਾ ਗਿਆ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਦੇਖੇ ਜਾਣ 'ਤੇ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛ-ਗਿੱਛ ਕੀਤੀ ਜਾਵੇ ਅਤੇ ਲੰਬੀ ਦੂਰੀ ਦੀ ਐਕਸਪ੍ਰੈੱਸ 'ਚ ਤਲਾਸ਼ੀ ਲਈ ਜਾਵੇ। ਇਹ ਆਦੇਸ਼ ਬੁੱਧਵਾਰ ਨੂੰ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ।


DIsha

Content Editor

Related News