ਦਿੱਲੀ ਅਗਨੀਕਾਂਡ: CM ਕੇਜਰੀਵਾਲ ਵਲੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦਾ ਐਲਾਨ, ਜਾਂਚ ਦੇ ਦਿੱਤੇ ਆਦੇਸ਼

05/14/2022 1:20:44 PM

ਨਵੀਂ ਦਿੱਲੀ– ਦਿੱਲੀ ਦੇ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ ਨੇ ਮੁੰਡਕਾ ਸਥਿਤ ਇਕ ਵਪਾਰਕ ਇਮਾਰਤ ’ਚ ਅੱਗ ਲੱਗਣ ਦੀ ਘਟਨਾ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸ਼ਨੀਵਾਰ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਘਟਨਾ ’ਚ 27 ਲੋਕਾਂ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ :- ਦਿੱਲੀ : ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇਮਾਰਤ ਨੂੰ ਲੱਗੀ ਭਿਆਨਕ ਅੱਗ, 26 ਲੋਕਾਂ ਦੀ ਹੋਈ ਮੌਤ

PunjabKesari


ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਾਲਾਤ ਦਾ ਜਾਇਜ਼ਾ ਲੈਣ ਲਈ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ‘‘ਘਟਨਾ ਦੀ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।’’ 

ਇਹ ਵੀ ਪੜ੍ਹੋ :- ਦਿੱਲੀ ਅਗਨੀਕਾਂਡ: ਹਸਪਤਾਲ ’ਚ ਆਪਣਿਆਂ ਦੀ ਭਾਲ ’ਚ ਰੋਂਦੇ-ਕੁਰਲਾਉਂਦੇ ਦਿੱਸੇ ਪਰਿਵਾਰ, ਧੀ ਨੂੰ ਲੱਭਦੀ ਬੇਬੱਸ ਮਾਂ

 

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਅੱਗ ਇੰਨੀ ਭਿਆਨਕ ਸੀ ਅਤੇ ਲਾਸ਼ਾਂ ਇਸ ਹੱਦ ਤੱਕ ਝੁਲਸ ਗਈਆਂ ਸਨ ਕਿ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਲਾਪਤਾ ਲੋਕਾਂ ਅਤੇ ਮ੍ਰਿਤਕਾਂ ਦੀ ਪਛਾਣ ਲਈ ਮਦਦ ਮੁਹੱਈਆ ਕਰਵਾ ਰਹੀ ਹੈ। ਦੱਸ ਦੇਈਏ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸ਼ੁੱਕਰਵਾਰ ਰਾਤ ਘਟਨਾ ਵਾਲੀ ਥਾਂਦਾ ਦੌਰਾ ਕੀਤਾ ਸੀ।


Tanu

Content Editor

Related News