5 ਲੋਕਾਂ ਦਾ ਕਤਲ ''ਚ ਫਰਾਰ ਹੋਇਆ ਦੋਸ਼ੀ, 28 ਸਾਲਾਂ ਬਾਅਦ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ
Friday, Dec 30, 2022 - 06:27 PM (IST)

ਠਾਣੇ (ਭਾਸ਼ਾ)- ਮੁੰਬਈ ਦੇ ਛਤਰਪਤੀ ਸ਼ਿਵਾਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਤਲ ਦੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਮਾਮਲੇ 'ਚ ਪਿਛਲੇ 28 ਸਾਲਾਂ ਤੋਂ ਫਰਾਰ ਸੀ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਐੱਮ.ਬੀ.ਵੀ.ਵੀ. ਪੁਲਸ ਦੇ ਸੀਨੀਅਰ ਇੰਸਪੈਕਟਰ ਅਵਿਰਾਜ ਕੁਰਾਡੇ ਨੇ ਦੱਸਿਆ ਕਿ ਪੁਲਸ ਨੇ ਨਵੰਬਰ 1994 'ਚ ਕਸ਼ਿਮਰੀਰਾ 'ਚ ਇਕ ਪਰਿਵਾਰ ਦੇ 5 ਮੈਂਬਰਾਂ ਦੇ ਕਤਲ ਮਾਮਲੇ 'ਚ ਲੋੜੀਂਦੇ ਦੋਸ਼ੀ ਨੂੰ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ।
ਉਨ੍ਹਾਂ ਕਿਹਾ ਕਿ ਜਗਰਨੀਦੇਵੀ ਪ੍ਰਜਾਪਤੀ (27) ਅਤੇ ਉਨ੍ਹਾਂ ਦੇ ਤਿੰਨ ਮਹੀਨੇ ਤੋਂ 5 ਸਾਲ ਦੇ ਚਾਰ ਬੱਚਿਆਂ ਦਾ ਤਿੰਨ ਲੋਕਾਂ ਨੇ ਕਤਲ ਕਰ ਦਿੱਤਾ ਸੀ। ਅਧਿਕਾਰੀ ਨੇ ਕਿਹਾ ਕਿ ਪੁਲਸ ਨੂੰ ਇਕ ਦੋਸ਼ੀ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਜੋ ਕਤਰ 'ਚ ਕੰਮ ਕਰ ਰਿਹਾ ਸੀ ਅਤੇ ਉਹ ਉਸ ਦੀਆਂ ਹਰਕਤਾਂ 'ਤੇ ਨਜ਼ਰ ਰੱਖ ਰਹੇ ਸਨ। ਪੁਲਸ ਵੀਰਵਾਰ ਨੂੰ ਮੁੰਬਈ ਪਹੁੰਚੀ ਅਤੇ ਹਵਾਈ ਅੱਡੇ ਦੇ ਅਧਿਕਾਰੀਆਂ ਦੀ ਮਦਦ ਨਾਲ ਉਸ ਨੂੰ ਫੜ ਲਿਆ ਗਿਆ।