7 ਸਾਲਾ ਬੱਚੀ ਦਾ ਜਬਰ-ਜ਼ਿਨਾਹ ਦੀ ਕੋਸ਼ਿਸ਼ ਤੋਂ ਬਾਅਦ ਕਤਲ, ਦੋਸ਼ੀ ਗ੍ਰਿਫ਼ਤਾਰ

Saturday, Oct 19, 2024 - 12:11 PM (IST)

ਬਦਾਊਨ : ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ 'ਚ 7 ਸਾਲ ਦੀ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। ਇਕ ਸੀਨੀਅਰ ਅਧਿਕਾਰੀ ਨੇ ਸ਼ਨੀਵਾਰ ਨੂੰ ਇਸ ਵਾਰਦਾਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਪੁਲਸ ਨਾਲ ਹੋਏ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਕਾਬਲੇ ਵਿੱਚ ਇੱਕ ਪੁਲਸ ਕਾਂਸਟੇਬਲ ਵੀ ਜ਼ਖ਼ਮੀ ਹੋ ਗਿਆ।  ਮਿਲੀ ਜਾਣਕਾਰੀ ਅਨੁਸਾਰ ਬਦਾਊਨ ਜ਼ਿਲ੍ਹੇ ਦੇ ਬਿਲਸੀ ਥਾਣਾ ਖੇਤਰ 'ਚ ਸ਼ੁੱਕਰਵਾਰ ਸ਼ਾਮ ਨੂੰ ਸਬਜ਼ੀ ਖਰੀਦਣ ਬਾਜ਼ਾਰ ਗਈ ਇਕ ਕੁੜੀ ਅਚਾਨਕ ਲਾਪਤਾ ਹੋ ਗਈ। 

ਇਹ ਵੀ ਪੜ੍ਹੋ - BJP ਆਗੂ ਦੇ ਪੁੱਤ ਨੇ ਲਾਹੌਰ ਦੀ ਕੁੜੀ ਨਾਲ ਆਨਲਾਈਨ ਕਰਵਾਇਆ ਵਿਆਹ, ਇੰਝ ਹੋਵੇਗੀ ਲਾੜੀ ਦੀ ਵਿਦਾਈ

ਉਸ ਦੇ ਪਰਿਵਾਰਕ ਮੈਂਬਰ ਉਸ ਦੀ ਭਾਲ ਕਰਦੇ ਰਹੇ ਅਤੇ ਰਾਤ ਨੂੰ ਉਸ ਦੀ ਲਾਸ਼ ਅੱਧਨੰਗੀ ਹਾਲਾਤ ਵਿਚ ਇਕ ਖੰਡਰ ਹੋਏ ਮਕਾਨ ਵਿਚੋਂ ਬਰਾਮਦ ਹੋਈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਐੱਸਓਜੀ (ਸਪੈਸ਼ਲ ਆਪ੍ਰੇਸ਼ਨ ਗਰੁੱਪ) ਟੀਮ ਤੋਂ ਇਲਾਵਾ ਪੁਲਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਅਤੇ ਮੁਲਜ਼ਮ ਨੂੰ ਪੁਲਸ ਨੇ ਸ਼ਨੀਵਾਰ ਤੜਕੇ 4 ਵਜੇ ਬੀਨਪੁਰ ਰੋਡ ’ਤੇ ਐਨਕਾਊਂਟਰ ਕਰਕੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਜਾਨੇ ਆਲਮ (22) ਵਜੋਂ ਹੋਈ ਹੈ ਅਤੇ ਮੁਕਾਬਲੇ ਦੌਰਾਨ ਉਸ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ ਹੈ। ਇਸ ਮੁਕਾਬਲੇ 'ਚ ਮਨੋਜ ਨਾਂ ਦਾ ਕਾਂਸਟੇਬਲ ਵੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ

ਸੀਨੀਅਰ ਪੁਲਸ ਕਪਤਾਨ ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਐੱਸਓਜੀ ਸਮੇਤ ਕਈ ਪੁਲਸ ਟੀਮਾਂ ਰਾਤ ਨੂੰ ਤਾਇਨਾਤ ਕੀਤੀਆਂ ਗਈਆਂ ਸਨ। ਰਾਤ ਨੂੰ ਹੀ ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਗਿਆ, ਜਿਸ ਦੇ ਆਧਾਰ 'ਤੇ ਮੁਲਜ਼ਮ ਦੀ ਪਛਾਣ ਜਾਨ ਆਲਮ (22) ਵਜੋਂ ਹੋਈ ਅਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਸਿੰਘ ਨੇ ਦੱਸਿਆ ਕਿ ਅੱਜ ਤੜਕੇ 4 ਵਜੇ ਦੇ ਕਰੀਬ ਬੀਨਪੁਰ ਰੋਡ ’ਤੇ ਪੁਲਸ ਅਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ ਹੋਇਆ। ਮੁਲਜ਼ਮਾਂ ਨੇ ਪੁਲਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋਸ਼ੀ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ - ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਉਹਨਾਂ ਨੇ ਦੱਸਿਆ ਕਿ ਦੋਸ਼ੀ ਜਾਨੇ ਆਲਮ ਨੇ ਖੰਡਰ ਬਣੇ ਘਰ 'ਚ ਬੱਚੀ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਲੜਕੀ ਚੀਕਣ ਲੱਗੀ ਤਾਂ ਉਸ ਨੇ ਪਹਿਲਾਂ ਤਾਂ ਲੜਕੀ ਦਾ ਸਿਰ ਕੰਧ 'ਤੇ ਮਾਰਿਆ ਅਤੇ ਫਿਰ ਸਿਰ 'ਤੇ ਇੱਟ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਐੱਸਐੱਸਪੀ ਨੇ ਇਹ ਵੀ ਦੱਸਿਆ ਕਿ ਮੁਲਜ਼ਮਾਂ ਕੋਲੋਂ ਇੱਕ ਨਾਜਾਇਜ਼ ਦੇਸੀ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਇਆ ਹੈ। ਉਸ ਨੇ ਆਪਣਾ ਜੁਰਮ ਵੀ ਕਬੂਲ ਕਰ ਲਿਆ ਹੈ। ਸਿੰਘ ਨੇ ਕਿਹਾ ਕਿ ਲੜਕੀ ਨਾਲ ਬਲਾਤਕਾਰ ਦੀ ਕੋਈ ਘਟਨਾ ਨਹੀਂ ਵਾਪਰੀ। ਬਲਾਤਕਾਰ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਾਕੀ ਜਾਣਕਾਰੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮਿਲੇਗੀ।

ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News