ਫਲੈਟ 'ਚ ਇਕੱਲੀ ਰਹਿੰਦੀ ਔਰਤ ਦਾ ਕਤਲ, ਫਰਿੱਜ 'ਚੋਂ ਬਰਾਮਦ ਹੋਏ ਲਾਸ਼ ਦੇ 30 ਟੁਕੜੇ

Saturday, Sep 21, 2024 - 09:00 PM (IST)

ਬੈਂਗਲੁਰੂ (ਭਾਸ਼ਾ) : ਬੈਂਗਲੁਰੂ ਦੇ ਮੱਲੇਸ਼ਵਰਮ ਇਲਾਕੇ ਵਿਚ ਇਕ ਇਮਾਰਤ ਵਿਚ ਇਕ ਔਰਤ ਦੀ ਹੱਤਿਆ ਕਰ ਦਿੱਤੀ ਗਈ ਅਤੇ ਉਸ ਦੀ ਲਾਸ਼ ਦੇ 30 ਤੋਂ ਵੱਧ ਟੁਕੜੇ ਕਰ ਦਿੱਤੇ ਗਏ, ਜੋ ਇਕ ਫਰਿੱਜ ਵਿਚੋਂ ਬਰਾਮਦ ਕੀਤੇ ਗਏ ਹਨ। ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਸ ਮੁਤਾਬਕ 29 ਸਾਲਾ ਔਰਤ ਦਾ ਕਤਲ ਕਰੀਬ ਡੇਢ ਦਿਨ ਪਹਿਲਾਂ ਕੀਤਾ ਗਿਆ ਹੋ ਸਕਦਾ ਹੈ। ਪੁਲਸ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਇਮਾਰਤ ਨੂੰ ਜਾਣ ਵਾਲੀ ਸੜਕ 'ਤੇ ਬੈਰੀਕੇਡ ਲਗਾ ਦਿੱਤੇ। ਇਸੇ ਇਮਾਰਤ ਦੇ ਇਕ ਫਲੈਟ ਵਿਚ ਫਰਿੱਜ ਵਿੱਚੋਂ ਔਰਤ ਦੀ ਲਾਸ਼ ਦੇ 30 ਤੋਂ ਵੱਧ ਟੁਕੜੇ ਬਰਾਮਦ ਹੋਏ ਹਨ। ਪੁਲਸ ਨੇ ਦੱਸਿਆ ਕਿ ਔਰਤ ਇਕੱਲੀ ਰਹਿੰਦੀ ਸੀ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ, "ਅਸੀਂ ਮ੍ਰਿਤਕ ਔਰਤ ਦੀ ਪਛਾਣ ਕਰ ਲਈ ਹੈ, ਪਰ ਅਸੀਂ ਅਜੇ ਇਸਦਾ ਖੁਲਾਸਾ ਨਹੀਂ ਕਰ ਰਹੇ ਹਾਂ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Sandeep Kumar

Content Editor

Related News