ਭੈਣ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਭਰਾ ਦਾ ਕਾਰਾ, ਜੀਜੇ ਨੂੰ ਦਿੱਤੀ ਰੂਹ ਕੰਬਾਊ ਮੌਤ

Saturday, Apr 01, 2023 - 02:26 PM (IST)

ਭੈਣ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਭਰਾ ਦਾ ਕਾਰਾ, ਜੀਜੇ ਨੂੰ ਦਿੱਤੀ ਰੂਹ ਕੰਬਾਊ ਮੌਤ

ਨਾਰਨੌਲ, (ਸੰਤੋਸ਼)– ਭੈਣ ਦੇ ਪ੍ਰੇਮ ਵਿਆਹ ਤੋਂ ਨਾਰਾਜ਼ ਭਰਾ ਨੇ ਜੀਜੇ ਨੂੰ ਅਗਵਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ। ਲਵ ਮੈਰਿਜ ਕਰਨ ਵਾਲਾ ਨੌਜਵਾਨ ਅਤੇ ਲੜਕੀ ਦੋਵੇਂ ਇਕ ਹੀ ਪਿੰਡ ਦੇ ਹਨ ਅਤੇ ਦੋਵਾਂ ਨੇ 3 ਦਿਨ ਪਹਿਲਾਂ ਹੀ ਵਿਆਹ ਕੀਤਾ ਸੀ। ਲੜਕੀ ਦਾ ਪਰਿਵਾਰ ਇਸ ਵਿਆਹ ਨੂੰ ਆਪਣੀ ਇੱਜਤ ਨਾਲ ਜੋੜ ਕੇ ਦੇਖ ਰਿਹਾ ਸੀ। 

ਇਹ ਵੀ ਪੜ੍ਹੋ– IAS ਅਧਿਕਾਰੀ ਦੇ ਦਾਦਾ-ਦਾਦੀ ਨੇ ਕੀਤੀ ਖ਼ੁਦਕੁਸ਼ੀ, ਕਰੋੜਾਂ ਦੀ ਜਾਇਦਾਦ ਹੋਣ ਦੇ ਬਾਵਜੂਦ ਤਰਸਦੇ ਸੀ ਰੋਟੀ ਨੂੰ

ਜਾਣਕਾਰੀ ਅਨੁਸਾਰ ਮਹਿੰਦਰਗੜ੍ਹ ਜ਼ਿਲੇ ਦੇ ਅਟੇਲੀ ਥਾਣੇ ਤਹਿਤ ਆਉਣ ਵਾਲੇ ਪਿੰਡ ਖੋੜ ਦੀ ਇਕ ਲੜਕੀ ਨੇ ਪਿੰਡ ਦੇ ਇਕ ਨੌਜਵਾਨ ਨਾਲ 28 ਮਾਰਚ ਨੂੰ ਪ੍ਰੇਮ ਵਿਆਹ ਕਰ ਲਿਆ ਸੀ। ਲੜਕੇ ਦੇ ਭਰਾ ਨੇ ਦੱਸਿਆ ਕਿ ਉਸ ਦੇ ਭਰਾ ਦੀਪਕ ਨੂੰ ਲੜਕੀ ਦੇ ਭਰਾ ਤੇ ਹੋਰ ਲੋਕਾਂ ਨੇ ਅਗਵਾ ਕਰ ਲਿਆ ਅਤੇ ਰੇਵਾੜੀ ਲਿਜਾ ਕੇ ਕੁੱਟ-ਕੁੱਟ ਕੇ ਮਾਰ ਦਿੱਤਾ ਤੇ ਉਸ ਦੀ ਲਾਸ਼ ਰਾਜਸਥਾਨ ਦੇ ਸ਼ਾਹਪੁਰਾ ’ਚ ਸੁੱਟ ਦਿੱਤੀ। ਨੌਜਵਾਨ ਦੀ ਮੌਤ ਤੋਂ ਬਾਅਦ ਦੋਵੇਂ ਧਿਰਾਂ ’ਚ ਤਣਾਅ ਵਧ ਗਿਆ ਹੈ।

ਇਹ ਵੀ ਪੜ੍ਹੋ– 15 ਸਾਲ ਦੀ ਕੁੜੀ ਨੇ ਕੁਹਾੜੀ ਨਾਲ ਵੱਢ ਕੇ ਆਪਣੇ ਮਾਂ-ਬਾਪ ਨੂੰ ਉਤਾਰਿਆ ਮੌਤ ਦੇ ਘਾਟ

 


author

Rakesh

Content Editor

Related News