ਤਿਹਾੜ ਜੇਲ੍ਹ 'ਚ ਗੈਂਗਵਾਰ, ਦਿੱਲੀ ਦੇ ਗੈਂਗਸਟਰ ਪ੍ਰਿੰਸ ਤੇਵਤੀਆ ਦਾ ਕਤਲ

04/14/2023 9:03:21 PM

ਨਵੀਂ ਦਿੱਲੀ : ਤਿਹਾੜ ਜੇਲ੍ਹ 'ਚ ਅੱਜ ਗੈਂਗਵਾਰ ਹੋਈ ਹੈ। ਇਸ ਦੌਰਾਨ ਜੇਲ੍ਹ 'ਚ ਬੰਦ ਗੈਂਗਸਟਰ ਪ੍ਰਿੰਸ ਤੇਵਤੀਆ ਦਾ ਕਤਲ ਕਰ ਦਿੱਤਾ ਗਿਆ। ਸ਼ਾਮ 5 ਵਜੇ ਤਿਹਾੜ ਦੀ ਜੇਲ੍ਹ ਨੰਬਰ 3 ਵਿੱਚ ਗੈਂਗਵਾਰ ਹੋਈ, ਜਿਸ ਵਿਚ 4 ਕੈਦੀ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਦੀਨ ਦਿਆਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਪ੍ਰਿੰਸ ਤੇਵਤੀਆ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜੇਲ੍ਹ ਪ੍ਰਸ਼ਾਸਨ ਦੇ ਸੂਤਰਾਂ ਮੁਤਾਬਕ ਰੋਹਿਤ ਚੌਧਰੀ ਗੈਂਗ ਦੇ ਮੈਂਬਰਾਂ 'ਚ ਲੜਾਈ ਹੋਈ, ਇਸ ਦੌਰਾਨ ਗੈਂਗਸਟਰ ਪ੍ਰਿੰਸ ਤੇਵਤੀਆ ਦਾ ਕਤਲ ਕਰ ਦਿੱਤਾ ਗਿਆ। ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ

ਪ੍ਰਿੰਸ ਤੇਵਤੀਆ ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤਾ ਸੀ। ਉਸ 'ਤੇ 16 ਕੇਸ ਦਰਜ ਕੀਤੇ ਸਨ। 2010 ਤੋਂ ਉਹ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਰਿਹਾ ਹੈ। ਪ੍ਰਿੰਸ ਤੇਵਤੀਆ ਅਪਰਾਧ ਦੀ ਦੁਨੀਆ 'ਚ ਆਪਣੀ ਖਾਸ ਜਗ੍ਹਾ ਬਣਾਉਣਾ ਚਾਹੁੰਦਾ ਸੀ, ਜਿਸ ਦੇ ਲਈ ਉਸ ਨੇ ਲਾਰੈਂਸ ਬਿਸ਼ਨੋਈ ਵਰਗੇ ਵੱਡੇ ਗੈਂਗਸਟਰ ਨਾਲ ਹੱਥ ਮਿਲਾਇਆ ਹੋਇਆ ਸੀ। ਦੋਵਾਂ ਦੀ ਮੁਲਾਕਾਤ ਜੇਲ੍ਹ ਵਿੱਚ ਹੀ ਹੋਈ ਸੀ।

ਇਹ ਵੀ ਪੜ੍ਹੋ : ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਜ਼ਹਿਰੀਲੀ ਚੀਜ਼ ਨਿਗਲ ਜੀਵਨ-ਲੀਲਾ ਕੀਤੀ ਖ਼ਤਮ

PunjabKesari

ਮ੍ਰਿਤਕ ਗੈਂਗਸਟਰ ਪ੍ਰਿੰਸ ਖ਼ਿਲਾਫ਼ 18 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਸਨ। ਸੂਤਰਾਂ ਅਨੁਸਾਰ ਜੇਲ੍ਹ ਨੰਬਰ 3 ਵਿੱਚ 2 ਗੁੱਟਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਦੌਰਾਨ 4 ਗੈਂਗਸਟਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਪ੍ਰਿੰਸ ਤਿਵਾਤੀਆ 'ਤੇ ਤੇਜ਼ਧਾਰ ਹਥਿਆਰਾਂ ਨਾਲ 7 ਤੋਂ 8 ਵਾਰ ਹਮਲਾ ਕੀਤਾ ਗਿਆ। ਸੂਚਨਾ ਤੋਂ ਬਾਅਦ ਤਿਹਾੜ ਪ੍ਰਸ਼ਾਸਨ ਨੇ ਤੁਰੰਤ ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਪ੍ਰਿੰਸ ਤੇਵਤੀਆ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀਆਂ 'ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ : BSF ਦੀ ਵੱਡੀ ਕਾਰਵਾਈ : ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਕਰੋੜਾਂ ਦੀ ਹੈਰੋਇਨ ਬਰਾਮਦ

ਪੁਲਸ ਮੁਤਾਬਕ ਸ਼ੁੱਕਰਵਾਰ ਸ਼ਾਮ ਕਰੀਬ 5:10 ਵਜੇ ਪੁਲਸ ਨੂੰ ਜੇਲ੍ਹ ਨੰਬਰ 3 'ਚ ਗੈਂਗਸਟਰਾਂ ਵਿਚਾਲੇ ਗੈਂਗ ਵਾਰ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਜ਼ਖਮੀ ਗੈਂਗਸਟਰ ਤੋਂ ਪੁੱਛਗਿੱਛ ਕੀਤੀ। ਫਿਲਹਾਲ ਹਰੀ ਨਗਰ ਥਾਣਾ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News