ਵੱਡੀ ਵਾਰਦਾਤ : ਸਸਕਾਰ 'ਚ ਗਏ ਪੰਚਾਇਤ ਮੁਖੀ ਦਾ ਗੋਲੀਆਂ ਮਾਰ ਕੇ ਕਤਲ

Saturday, Sep 21, 2024 - 12:36 PM (IST)

ਵੱਡੀ ਵਾਰਦਾਤ : ਸਸਕਾਰ 'ਚ ਗਏ ਪੰਚਾਇਤ ਮੁਖੀ ਦਾ ਗੋਲੀਆਂ ਮਾਰ ਕੇ ਕਤਲ

ਸਮਸਤੀਪੁਰ : ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਹਲਈ ਪੁਲਸ ਆਊਟ ਥਾਣਾ ਖੇਤਰ 'ਚ ਕੁਝ ਅਪਰਾਧੀਆਂ ਨੇ ਵਨਵੀਰਾ ਪੰਚਾਇਤ ਦੇ ਮੁਖੀ ਨਾਰਾਇਣ ਸ਼ਰਮਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਮੁਖੀ ਨਰਾਇਣ ਸ਼ਰਮਾ ਦਿਹੀਆ ਪੁਲ ਨੇੜੇ ਇਕ ਸਸਕਾਰ ਸਮਾਰੋਹ 'ਚ ਗਏ ਹੋਏ ਸਨ। ਇਸ ਦੌਰਾਨ ਦੋਸ਼ੀਆਂ ਨੇ ਉਹਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। 

ਇਹ ਵੀ ਪੜ੍ਹੋ BREAKING: ਹਰਿਆਣਾ 'ਚ ਕਾਂਗਰਸੀ ਉਮੀਦਵਾਰ ਦੇ ਕਾਫਲੇ 'ਤੇ ਅੰਨ੍ਹੇਵਾਹ ਫਾਇਰਿੰਗ, ਵਰਕਰ ਦੇ ਲੱਗੀ ਗੋਲੀ

ਮਿਲੀ ਜਾਣਕਾਰੀ ਅਨੁਸਾਰ ਵਨਵੀਰਾ ਪੰਚਾਇਤ ਦੇ ਮੁਖੀ ਨਾਰਾਇਣ ਸ਼ਰਮਾ ਜ਼ਿਲ੍ਹੇ ਦੀ ਮੋਰਬਾ ਬਲਾਕ ਮੁਖੀਆ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹੇ। ਐੱਸ.ਪੀ.ਅਸ਼ੋਕ ਮਿਸ਼ਰਾ ਨੇ ਦੱਸਿਆ ਕਿ ਪਟੌੜੀ ਦੇ ਉਪ ਪੁਲਸ ਕਪਤਾਨ ਦੀ ਅਗਵਾਈ ਵਿੱਚ ਪੁਲਸ ਟੀਮ ਇਸ ਕਤਲ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਅੱਜ ਸਵੇਰ ਤੋਂ ਹੀ ਹਲਵਾਈ ਬਾਜ਼ਾਰ ਨੇੜੇ ਇਸ ਕਤਲ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਸਮਸਤੀਪੁਰ-ਜੰਡਾ ਸੜਕ ’ਤੇ ਜਾਮ ਲਗਾ ਕੇ ਆਵਾਜਾਈ ਵਿੱਚ ਵਿਘਨ ਪਾਇਆ। ਪੁਲਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿਚ ਕਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News