ਰੂਹ ਕੰਬਾਊ ਵਾਰਦਾਤ : ਢਾਈ ਸਾਲਾ ਪੁੱਤਰ ਦਾ ਮਾਂ ਵਲੋਂ ਕਤਲ, ਫਿਰ ਖੁਦ ਵੀ ਕਰ ਲਈ ਖ਼ੁਦਕੁਸ਼ੀ

Saturday, Aug 10, 2024 - 04:14 PM (IST)

ਰੂਹ ਕੰਬਾਊ ਵਾਰਦਾਤ : ਢਾਈ ਸਾਲਾ ਪੁੱਤਰ ਦਾ ਮਾਂ ਵਲੋਂ ਕਤਲ, ਫਿਰ ਖੁਦ ਵੀ ਕਰ ਲਈ ਖ਼ੁਦਕੁਸ਼ੀ

ਪਾਲਘਰ - ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਇਕ ਔਰਤ ਨੇ ਕਥਿਤ ਤੌਰ 'ਤੇ ਆਪਣੇ ਢਾਈ ਸਾਲ ਦੇ ਪੁੱਤਰ ਦਾ ਕਤਲ ਕਰ ਦਿੱਤਾ ਅਤੇ ਫਿਰ ਖ਼ੁਦ ਵੀ ਖ਼ੁਦਕੁਸ਼ੀ ਕਰ ਲਈ। ਇਸ ਵਾਰਦਾਤ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਸ਼ਨੀਵਾਰ ਨੂੰ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਕਬਾਇਲੀ ਬਹੁਲਤਾ ਵਾਲੇ ਖੇਤਰ ਜਵਾਹਰ ਤਾਲੁਕਾ ਦੇ ਗਦਰਵਾੜੀ ਪਿੰਡ ਦੀ ਹੈ।

ਇਹ ਵੀ ਪੜ੍ਹੋ - ਅੰਗਰੇਜ਼ੀ ਨਾ ਪੜ੍ਹ ਸਕਣ ਵਾਲੇ ਬਿਜਲੀ ਖਪਤਕਾਰਾਂ ਲਈ ਚੰਗੀ ਖ਼ਬਰ, ਹੁਣ ਹਿੰਦੀ 'ਚ ਆਵੇਗਾ ਬਿੱਲ

ਪੁਲਸ ਅਨੁਸਾਰ ਮ੍ਰਿਤਕ ਔਰਤ ਦੀ ਪਛਾਣ 23 ਸਾਲਾ ਲਕਸ਼ਮੀ ਭਾਮਰੇ ਵਜੋਂ ਹੋਈ ਹੈ। ਜਵਾਹਰ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ, ''ਲਕਸ਼ਮੀ ਭਾਮਰੇ ਨੇ ਆਪਣੇ ਨਾਬਾਲਗ ਪੁੱਤਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਫਿਰ ਖੁਦ ਵੀ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਦੁਪਹਿਰ 3 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਔਰਤ ਦਾ ਪਤੀ ਅਤੇ ਸਹੁਰਾ ਖੇਤਾਂ 'ਚ ਗਏ ਹੋਏ ਸਨ।'' ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਔਰਤ ਨੇ ਇਹ ਕਦਮ ਕਿਉਂ ਚੁੱਕਿਆ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=


author

rajwinder kaur

Content Editor

Related News