ਸ਼ਰਾਬ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਵਰ੍ਹਾਈਆਂ ਤਾਬੜਤੋੜ ਗੋਲੀਆਂ

Sunday, Mar 10, 2024 - 11:05 AM (IST)

ਸ਼ਰਾਬ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਵਰ੍ਹਾਈਆਂ ਤਾਬੜਤੋੜ ਗੋਲੀਆਂ

ਸੋਨੀਪਤ- ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ ਅੱਜ ਸਵੇਰੇ ਇਕ ਸ਼ਰਾਬ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬਦਮਾਸ਼ਾਂ ਨੇ ਮੁਰਥਲ ਦੇ ਗੁਲਸ਼ਨ ਢਾਬੇ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ 'ਚ ਸ਼ਰਾਬ ਕਾਰੋਬਾਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਢਾਬਾ ਮਾਲਕ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ।

ਇਹ ਵੀ ਪੜ੍ਹੋ- 40 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਬੱਚਾ, ਬਚਾਅ ਮੁਹਿੰਮ 'ਚ ਜੁੱਟੀ NDRF ਦੀ ਟੀਮ (ਵੀਡੀਓ)

ਮ੍ਰਿਤਕ ਦੀ ਪਛਾਣ ਪਿੰਡ ਸਰਗਥਲ ਵਾਸੀ ਸੁੰਦਰ ਮਲਿਕ ਵਜੋਂ ਹੋਈ ਹੈ। ਮ੍ਰਿਤਕ ਨੀਤੂ ਡਾਬੋਡੀਆ ਗੈਂਗ ਦੀ ਸ਼ਾਰਪ ਸ਼ੂਟਰ ਸੀ। ਬਦਮਾਸ਼ਾਂ ਨੇ ਮਲਿਕ ਦਾ ਕਤਲ ਕਰਨ ਤੋਂ ਪਹਿਲਾਂ ਢਾਬੇ ਦੀ ਭੰਨ-ਤੋੜ ਵੀ ਕੀਤੀ। ਸੁੰਦਰ ਮਲਿਕ ਪਹਿਲਾਂ ਹੀ ਬਦਮਾਸ਼ਾਂ ਦੇ ਨਿਸ਼ਾਨੇ 'ਤੇ ਸੀ। 21 ਸਤੰਬਰ 2023 ਨੂੰ ਨੈਸ਼ਨਲ ਹਾਈਵੇਅ 44 ਦੇ ਨਾਲ ਸ਼ਾਹਪੁਰ ਤੁਰਕ ਪਿੰਡ ਅਤੇ ਓਮੈਕਸ ਸਿਟੀ ਦੇ ਵਿਚਕਾਰ ਸਥਿਤ ਸੁੰਦਰ ਦੇ ਸ਼ਰਾਬ ਦੇ ਠੇਕੇ 'ਤੇ 4 ਬਦਮਾਸ਼ਾਂ ਨੇ ਗੋਲੀਬਾਰੀ ਕੀਤੀ ਸੀ। ਇਸ ਦੌਰਾਨ ਲੋਕ ਠੇਕੇ 'ਤੇ ਸ਼ਰਾਬ ਖਰੀਦਣ ਲਈ ਖੜ੍ਹੇ ਸਨ। ਗਨੀਮਤ ਇਹ ਰਹੀ ਕਿ ਕਿਸੇ ਨੂੰ ਗੋਲੀ ਨਹੀਂ ਲੱਗੀ। ਕਰੀਬ 7 ਤੋਂ 8 ਰਾਊਂਡ ਫਾਇਰ ਕੀਤੇ ਗਏ ਸਨ।

ਇਹ ਵੀ ਪੜ੍ਹੋ- ਸਰਕਾਰ ਨੇ ਕੀਤਾ ਵੱਡਾ ਐਲਾਨ, ਹੋਲੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News