ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਮਾਂ-ਧੀ ਦਾ ਕਤਲ

Wednesday, Sep 04, 2024 - 05:57 PM (IST)

ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਮਾਂ-ਧੀ ਦਾ ਕਤਲ

ਭਰਤਪੁਰ - ਰਾਜਸਥਾਨ ਦੇ ਡੀਗ ਜ਼ਿਲ੍ਹੇ ਦੇ ਕਸਵਾ ਕਾਮਾਂ ਦੇ ਪਿੰਡ ਭੂਡਾਕਾ 'ਚ ਪ੍ਰੇਮ ਸਬੰਧਾਂ ਨੂੰ ਲੈ ਕੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਮਾਂ-ਧੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਵਾਰਦਾਤ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਦੋਹਰੇ ਕਤਲ ਤੋਂ ਬਾਅਦ ਪਿੰਡ ਵਿੱਚ ਸੂਚਨਾ ਮਿਲਣ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਤਣਾਅ ਦੇ ਮੱਦੇਨਜ਼ਰ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਹੈ ਅਤੇ ਮੌਕੇ ’ਤੇ ਨਜ਼ਰ ਰੱਖੀ ਜਾ ਰਹੀ ਹੈ। 

ਇਹ ਵੀ ਪੜ੍ਹੋ ਅਯੁੱਧਿਆ 'ਚ ਖ਼ਾਸ ਹੋਵੇਗੀ ਇਸ ਵਾਰ ਦੀ ਦੀਵਾਲੀ, ਜਗਾਏ ਜਾਣਗੇ 25 ਲੱਖ ਤੋਂ ਵੱਧ ਦੀਵੇ

ਦੱਸਿਆ ਜਾ ਰਿਹਾ ਹੈ ਕਿ ਇਸ ਘਿਨਾਉਣੇ ਕਤਲ 'ਚ 17 ਸਾਲਾ ਬੇਟੀ ਨੇਹਾ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ 35 ਸਾਲਾ ਮਾਂ ਭੂਤਾ ਦੇਵੀ ਦੀ ਕਾਮਾਂ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਪੁਲਸ ਕੋਲ ਮਾਮਲਾ ਦਰਜ ਕਰਵਾ ਦਿੱਤਾ ਹੈ। ਮੁਲਜ਼ਮਾਂ ਦੀ ਭਾਲ ਲਈ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਟੀਮਾਂ ਭੇਜੀਆਂ ਗਈਆਂ ਹਨ। ਸੂਤਰਾਂ ਦਾ ਮੰਨਣਾ ਹੈ ਕਿ ਕਾਤਲ ਪਿੰਡ ਦੇ ਹੀ ਹਨ, ਜਿਸ ਵਿਚ ਰਿਸ਼ਤੇਦਾਰ ਵੀ ਸ਼ਾਮਲ ਹੋ ਸਕਦੇ ਹਨ। ਕੁਝ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸੰਭਾਵਿਤ ਦੋਸ਼ੀ ਅਜੇ ਫ਼ਰਾਰ ਹੈ।

ਇਹ ਵੀ ਪੜ੍ਹੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ 35 ਸਾਲਾ ਭੌਟਾ ਦੇਵੀ 11 ਜੁਲਾਈ 2023 ਨੂੰ ਆਪਣੇ ਜੇਠ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਤਿੰਨ ਮਹੀਨੇ ਜੇਲ੍ਹ ਵਿੱਚ ਰਹਿ ਕੇ ਜ਼ਮਾਨਤ ’ਤੇ ਆਈ ਸੀ ਅਤੇ ਆਪਣੀ ਧੀ ਨਾਲ ਰਹੀ ਰਹੀ ਸੀ। ਸਾਲ 2014 'ਚ ਉਸ ਦੇ ਪਤੀ ਪ੍ਰਹਿਲਾਦ ਗੁਰਜਰ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸ ਦੇ ਭਰਾ ਦੇ ਸਾਲੇ ਦੇ ਘਰ ਆਉਣ-ਜਾਣ ਨੂੰ ਲੈ ਕੇ ਉਸ ਦਾ ਆਪਣੇ ਜੇਠ ਘਨਸ਼ਿਆਮ ਗੁਰਜਰ ਨਾਲ ਤਕਰਾਰ ਚੱਲ ਰਿਹਾ ਸੀ। ਇਸ ਕਾਰਨ ਭੌਟਾ ਦੇਵੀ ਨੂੰ ਜੇਠ ਦੇ ਕਤਲ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਮ੍ਰਿਤਕਾ ਅਤੇ ਉਸ ਦੇ ਜੇਠ ਦਾ ਘਰ ਇੱਕ ਦੂਜੇ ਦੇ ਬਿਲਕੁਲ ਆਹਮੋ-ਸਾਹਮਣੇ ਹੈ।

ਇਹ ਵੀ ਪੜ੍ਹੋ ਬੈਰੀਕੇਡ ਤੋੜ ਟਰੱਕ ਨਾਲ ਟਕਰਾਈ ਕਾਰ, 4 ਦੋਸਤਾਂ ਦੀ ਦਰਦਨਾਕ ਮੌਤ, ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News