ਝਾਰਖੰਡ ’ਚ ਕੁੜੀ ਦਾ ਬੇਰਹਿਮੀ ਨਾਲ ਕੀਤੇ ਕਤਲ ਦੇ ਦੋਸ਼ੀਆਂ ਨੂੰ ਛੇਤੀ ਅਤੇ ਸਖ਼ਤ ਸਜ਼ਾ ਮਿਲੇ: ਪ੍ਰਿਯੰਕਾ

Tuesday, Aug 30, 2022 - 01:34 PM (IST)

ਝਾਰਖੰਡ ’ਚ ਕੁੜੀ ਦਾ ਬੇਰਹਿਮੀ ਨਾਲ ਕੀਤੇ ਕਤਲ ਦੇ ਦੋਸ਼ੀਆਂ ਨੂੰ ਛੇਤੀ ਅਤੇ ਸਖ਼ਤ ਸਜ਼ਾ ਮਿਲੇ: ਪ੍ਰਿਯੰਕਾ

ਨਵੀਂ ਦਿੱਲੀ– ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੰਗਲਵਾਰ ਯਾਨੀ ਕਿ ਅੱਜ ਕਿਹਾ ਕਿ ਝਾਰਖੰਡ ’ਚ ਇਕ ਕੁੜੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੇ ਮਾਮਲੇ ’ਚ ਦੋਸ਼ੀਆਂ ਨੂੰ ਛੇਤੀ ਅਤੇ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਪ੍ਰਿਯੰਕਾ ਨੇ ਟਵੀਟ ਕੀਤਾ, ‘ਝਾਰਖੰਡ- 12ਵੀਂ ਜਮਾਤ ’ਚ ਪੜ੍ਹਨ ਵਾਲੀ ਇਕ ਕੁੜੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਦੋਸ਼ੀਆਂ ਨੂੰ ਛੇਤੀ ਸਜ਼ਾ ਮਿਲਣੀ ਚਾਹੀਦੀ ਹੈ।’ ਪ੍ਰਿਯੰਕਾ ਨੇ ਕਿਹਾ ਕਿ ਅਪਰਾਧ ਦੀ ਰੋਕਥਾਮ ਅਤੇ ਨਿਆਂ ਲਈ ਜ਼ਰੂਰੀ ਹੈ ਕਿ ਔਰਤਾਂ ਖ਼ਿਲਾਫ ਅਪਰਾਧ ਦੀਆਂ ਘਟਨਾਵਾਂ ’ਚ ਸਖ਼ਤ ਅਤੇ ਛੇਤੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾਵੇ। 

PunjabKesari

ਜ਼ਿਕਰਯੋਗ ਹੈ ਕਿ ਝਾਰਖੰਡ ਦੇ ਦੁਮਕਾ ’ਚ 23 ਅਗਸਤ ਨੂੰ ਸ਼ਾਹਰੁਖ ਨਾਂ ਦੇ ਨੌਜਵਾਨ ਨੇ ਇਕਤਰਫਾ ਪ੍ਰੇਮ ਸਬੰਧਾਂ ਦੇ ਚੱਲਦੇ ਅੰਕਿਤਾ ਨਾਂ ਦੀ ਕੁੜੀ ਦੇ ਕਮਰੇ ’ਚ ਖਿੜਕੀ ਤੋਂ ਪੈਟਰੋਲ ਪਾ ਕੇ ਅੱਗ ਲੱਗਾ ਦਿੱਤੀ ਸੀ। ਇਸ ਘਟਨਾ ਦੇ ਸਮੇਂ ਕੁੜੀ ਆਪਣੇ ਕਮਰੇ ’ਚ ਸੌਂ ਰਹੀ ਸੀ ਅਤੇ ਉਹ ਬੁਰੀ ਤਰ੍ਹਾਂ ਨਾਲ ਝੁਲਸ ਗਈ। ਕੁੜੀ ਨੂੰ ਬਿਹਤਰ ਇਲਾਜ ਲਈ ਰਾਂਚੀ ਦੇ ਰਾਜੇਂਦਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਰਿਮਸ) 'ਚ ਭਰਤੀ ਕਰਵਾਇਆ ਗਿਆ, ਜਿੱਥੇ ਐਤਵਾਰ ਤੜਕੇ ਉਸ ਦੀ ਮੌਤ ਹੋ ਗਈ। ਦੋਸ਼ੀ ਸ਼ਾਹਰੁਖ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।


author

Tanu

Content Editor

Related News