ਸੌਂ ਰਹੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ, ਪੁਲਸ ਕਰ ਰਹੀ ਜਾਂਚ
Sunday, Oct 13, 2024 - 05:16 AM (IST)

ਚਾਈਬਾਸਾ — ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ 'ਚ ਅਣਪਛਾਤੇ ਵਿਅਕਤੀਆਂ ਨੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੱਤਿਆ ਕਰ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਦੀ ਰਾਤ ਜਦੋਂ ਤਿੰਨੋਂ ਸੌਂ ਰਹੇ ਸਨ ਤਾਂ ਅਣਪਛਾਤੇ ਲੋਕਾਂ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਪੁਲਸ ਸੁਪਰਡੈਂਟ ਆਸ਼ੂਤੋਸ਼ ਸ਼ੇਖਰ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ ਵਿਅਕਤੀ, ਉਸਦੀ ਪਤਨੀ ਅਤੇ ਧੀ ਸ਼ਾਮਲ ਹਨ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਦੋਂ ਪੁਲਸ ਸੁਪਰਡੈਂਟ ਨੂੰ ਪੁੱਛਿਆ ਗਿਆ ਕਿ ਕੀ ਇਹ ਜਾਦੂ-ਟੂਣੇ ਨਾਲ ਸਬੰਧਤ ਕਤਲ ਹੈ ਤਾਂ ਉਨ੍ਹਾਂ ਕਿਹਾ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਅਤੇ ਜਾਂਚ ਜਾਰੀ ਹੈ।