ਸਨਕੀ ਪਤੀ ਦਾ ਕਾਰਾ : ਪਤਨੀ ਸਣੇ ਦੋ ਨਾਬਾਲਗ ਬੱਚਿਆਂ ਦਾ ਤੇਜ਼ਧਾਰ ਹਥਿਆਰ ਨਾਲ ਕਰ 'ਤਾ ਕਤਲ
Wednesday, Sep 11, 2024 - 01:00 PM (IST)

ਅਰਾਹ - ਬਿਹਾਰ ਦੇ ਭੋਜਪੁਰ ਜ਼ਿਲ੍ਹੇ 'ਚ ਇਕ ਸਨਕੀ ਪਤੀ ਨੇ ਝਗੜੇ ਤੋਂ ਬਾਅਦ ਆਪਣੀ ਪਤਨੀ ਅਤੇ ਦੋ ਨਾਬਾਲਗ ਬੱਚਿਆਂ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਭੋਜਪੁਰ ਪੁਲਸ ਦੇ ਐੱਸਪੀ ਦਫ਼ਤਰ ਵੱਲੋਂ ਮੰਗਲਵਾਰ ਰਾਤ ਨੂੰ ਜਾਰੀ ਬਿਆਨ ਅਨੁਸਾਰ ਪੁਲਸ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਪਤਨੀ ਤੇ ਦੋ ਨਾਬਾਲਗ ਬੱਚਿਆਂ ਦੇ ਕਤਲ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਇਸ ਪ੍ਰਸਿੱਧ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਬਿਆਨ ਮੁਤਾਬਕ ਮੰਗਲਵਾਰ ਨੂੰ ਅਜੀਮਾਬਾਦ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਮਿਲਕੀ ਤੋਂ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਸ ਪਿੰਡ ਦੇ ਰਹਿਣ ਵਾਲੇ ਲਾਲੂ ਯਾਦਵ ਨਾਂ ਦੇ ਵਿਅਕਤੀ ਨੇ ਪਤਨੀ ਨਾਲ ਝਗੜੇ ਤੋਂ ਬਾਅਦ ਉਸ ਦਾ ਅਤੇ ਦੋ ਨਾਬਾਲਗ ਬੱਚਿਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਸੂਚਨਾ ਮਿਲਦੇ ਹੀ ਸਥਾਨਕ ਪੁਲਸ, ਸੀਨੀਅਰ ਅਧਿਕਾਰੀ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ। ਬਿਆਨ ਵਿੱਚ ਕਿਹਾ ਗਿਆ ਹੈ ਕਿ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੁੱਢਲੀ ਜਾਂਚ ਵਿੱਚ ਪੁਲਸ ਨੂੰ ਪਤਾ ਲੱਗਾ ਹੈ ਕਿ ਮੁਲਜ਼ਮ ਮਾਨਸਿਕ ਤੌਰ ’ਤੇ ਵੀ ਪ੍ਰੇਸ਼ਾਨ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8