ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ, ਕਰ ਦਿੱਤਾ ਨੌਜਵਾਨ ਦਾ ਕਤਲ

Thursday, Oct 10, 2024 - 06:29 PM (IST)

ਜੈਪੁਰ : ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ 'ਚ ਬੁੱਧਵਾਰ ਰਾਤ ਨੂੰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਕਾਰਨ ਕੁਝ ਲੋਕਾਂ ਨੇ ਇਕ ਨੌਜਵਾਨ 'ਤੇ ਲਾਠੀਆਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਪੁਲਸ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਹਮਲਾਵਰਾਂ ਨੇ ਨੌਜਵਾਨ ਦੇ ਭਰਾ 'ਤੇ ਵੀ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ

ਪੁਲਸ ਅਧਿਕਾਰੀ ਉਦੈ ਚੰਦ ਨੇ ਦੱਸਿਆ ਕਿ ਜਤਿੰਦਰ ਜਾਟਵ ਖਨਵਾ ਪਿੰਡ ਵਿੱਚ ਅੰਬੇਡਕਰ ਪਾਰਕ ਨੇੜੇ ਫਾਸਟ ਫੂਡ ਦੀ ਸਟਾਲ ਚਲਾਉਂਦਾ ਸੀ। ਇਹ ਝਗੜਾ ਉਸ ਸਮੇਂ ਜ਼ਿਆਦਾ ਵੱਧ ਗਿਆ, ਜਦੋਂ ਉਸ ਨੇ ਮੁਲਜ਼ਮਾਂ ਤੋਂ ਚੌਮੇਨ ਦੇ ਬਕਾਇਆ ਪੈਸੇ ਮੰਗੇ, ਜਿਸ ’ਤੇ ਕੁਝ ਲੋਕਾਂ ਨੇ ਉਸ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਗੰਭੀਰ ਰੂਪ ਵਿਚ ਜ਼ਖ਼ਮੀ ਜਤਿੰਦਰ ਜਾਟਵ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਉਸ ਦਾ ਛੋਟਾ ਭਰਾ ਗੋਪਾਲ (32) ਵੀ ਹਮਲੇ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਅਤੇ ਕੁਝ ਸਥਾਨਕ ਲੋਕਾਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਬੁੱਧਵਾਰ ਰਾਤ ਭਰਤਪੁਰ ਧੌਲਪੁਰ ਨੈਸ਼ਨਲ ਹਾਈਵੇਅ ਨੂੰ ਕੁਝ ਸਮੇਂ ਲਈ ਜਾਮ ਕਰ ਦਿੱਤਾ ਅਤੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ। ਚੰਦ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਭਰੋਸੇ ਤੋਂ ਬਾਅਦ ਵੀਰਵਾਰ ਨੂੰ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧ 'ਚ ਪੀੜਤ ਪਰਿਵਾਰ ਦੀ ਤਰਫੋਂ ਮੁੱਖ ਦੋਸ਼ੀ ਸਤੀਸ਼ ਅਤੇ ਚਾਰ ਔਰਤਾਂ ਸਮੇਤ 9 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਚਾਰ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News