ਹਾਈਵੇ ''ਤੇ ਮਿਲੀ ਲੜਕੀ ਦੀ ਬਿਨਾਂ ਕੱਪੜਿਆਂ ਤੋਂ ਲਾਸ਼, ਜਬਰ ਜਨਾਹ ਤੋਂ ਬਾਅਦ ਕਤਲ ਦਾ ਸ਼ੱਕ

Wednesday, Sep 11, 2024 - 04:51 PM (IST)

ਹਾਈਵੇ ''ਤੇ ਮਿਲੀ ਲੜਕੀ ਦੀ ਬਿਨਾਂ ਕੱਪੜਿਆਂ ਤੋਂ ਲਾਸ਼, ਜਬਰ ਜਨਾਹ ਤੋਂ ਬਾਅਦ ਕਤਲ ਦਾ ਸ਼ੱਕ

ਕਾਨਪੁਰ : ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਇਕ ਲੜਕੀ ਦੀ ਸਿਰ ਕਟੀ ਹੋਈ ਲਾਸ਼ ਮਿਲਣ 'ਤੇ ਹੜਕੰਪ ਮਚ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਜਬਰ ਜਨਾਹ ਜਾਂ ਗੈਂਗਰੇਪ ਤੋਂ ਬਾਅਦ ਅੰਜਾਮ ਦਿੱਤਾ ਗਿਆ ਹੋ ਸਕਦਾ ਹੈ। ਫਿਰ ਲੜਕੀ ਦੀ ਪਛਾਣ ਛੁਪਾਉਣ ਤੋਂ ਬਾਅਦ ਉਸ ਦਾ ਗਲਾ ਵੱਢ ਦਿੱਤਾ ਗਿਆ। ਪੁਲਸ ਦੇ ਨਾਲ-ਨਾਲ ਫੋਰੈਂਸਿਕ ਟੀਮ ਨੇ ਵੀ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ।

ਜਾਂਚ ਦੌਰਾਨ ਪੁਲਸ ਨੂੰ ਮ੍ਰਿਤਕ ਦੀਆਂ ਕਈ ਹੱਡੀਆਂ ਅਤੇ ਟੁੱਟੇ ਹੋਏ ਦੰਦ ਮੌਕੇ 'ਤੇ ਪਏ ਮਿਲੇ ਹਨ। ਡੀਸੀਪੀ ਸਾਊਥ ਰਵਿੰਦਰ ਕੁਮਾਰ ਨੇ ਦੱਸਿਆ ਕਿ ਗੁਜੈਨੀ ਥਾਣਾ ਖੇਤਰ ਦੇ ਕਾਨਪੁਰ-ਦਿੱਲੀ ਹਾਈਵੇਅ 'ਤੇ ਬੁੱਧਵਾਰ ਸਵੇਰੇ ਇੱਕ ਔਰਤ ਦੀ ਕੱਟੀ ਹੋਈ ਲਾਸ਼ ਮਿਲੀ ਅਤੇ ਲਾਸ਼ ਦੀ ਪਛਾਣ ਕਰਨ ਲਈ ਮੁਖਬਰ ਸਰਗਰਮ ਹੋ ਗਏ। ਨਾਲ ਹੀ ਜਾਂਚ ਲਈ ਅਪਰਾਧ ਸ਼ਾਖਾ ਅਤੇ ਨਿਗਰਾਨੀ ਟੀਮ ਤਾਇਨਾਤ ਕੀਤੀ ਗਈ ਹੈ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਲਾਸ਼ ਨੂੰ ਦੇਖ ਕੇ ਇਲਾਕੇ 'ਚ ਹੜਕੰਪ ਮਚ ਗਿਆ ਅਤੇ ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਕਾਨਪੁਰ ਦੇ ਪੁਲਸ ਕਮਿਸ਼ਨਰ ਵੀ ਮੌਕੇ 'ਤੇ ਪਹੁੰਚ ਗਏ।

ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਸਥਾਨਕ ਨਹੀਂ ਹੈ, ਜੇਕਰ ਅਜਿਹਾ ਹੁੰਦਾ ਤਾਂ ਹੁਣ ਤੱਕ ਉਸਦੇ ਪਰਿਵਾਰਕ ਮੈਂਬਰ ਸਾਹਮਣੇ ਆ ਚੁੱਕੇ ਹੁੰਦੇ। ਹਾਦਸੇ ਅਤੇ ਕਤਲ ਦੇ ਕੋਣ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਪੂਰੇ ਮਾਮਲੇ ਦਾ ਜਲਦ ਹੀ ਖੁਲਾਸਾ ਹੋਵੇਗਾ।


author

Baljit Singh

Content Editor

Related News