ਬੇਟੇ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਫਿਰ Insta ''ਤੇ ਫੋਟੋ ਪੋਸਟ ਕਰਕੇ ਲਿਖਿਆ- ਮਾਫ ਕਰਨਾ...
Friday, Aug 30, 2024 - 09:11 PM (IST)
ਨੈਸ਼ਨਲ ਡੈਸਕ : ਗੁਜਰਾਤ ਦੇ ਰਾਜਕੋਟ ਤੋਂ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਬੇਟੇ ਨੇ ਆਪਣੀ ਮਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਫਿਰ ਇੰਸਟਾਗ੍ਰਾਮ 'ਤੇ ਆਪਣੀ ਮਾਂ ਦੇ ਨਾਲ ਇਕ ਫੋਟੋ ਸ਼ੇਅਰ ਕਰਦੇ ਹੋਏ ਉਸ ਨੇ ਲਿਖਿਆ ਕਿ ਸੌਰੀ ਮਾਂ, ਮੈਂ ਤੁਹਾਨੂੰ ਮਾਰ ਦਿੱਤਾ, ਮੈਂ ਤੁਹਾਨੂੰ ਯਾਦ ਕਰਦਾ ਹਾਂ ਓਮ ਸ਼ਾਂਤੀ'। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ 'ਚ ਹਲਚਲ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ ਸ਼ਹਿਰ ਦੇ ਯੂਨੀਵਰਸਿਟੀ ਰੋਡ 'ਤੇ ਵਾਪਰੀ, ਦੱਸਿਆ ਜਾ ਰਿਹਾ ਹੈ ਕਿ 48 ਸਾਲਾ ਜੋਤੀਬੇਨ ਗੋਸਾਈ ਮਾਨਸਿਕ ਤੌਰ 'ਤੇ ਬਿਮਾਰ ਸੀ। ਇਸ ਗੱਲ ਨੂੰ ਲੈ ਕੇ ਉਨ੍ਹਾਂ ਦੇ ਘਰ 'ਚ ਰੋਜ਼ਾਨਾ ਲੜਾਈ ਹੁੰਦੀ ਸੀ। ਬੇਟੇ ਨੇ ਪਰੇਸ਼ਾਨ ਹੋ ਕੇ ਆਪਣੀ ਹੀ ਮਾਂ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਮਾਂ ਨਾਲ ਆਪਣੀ ਇਕ ਫੋਟੋ ਪੋਸਟ ਕੀਤੀ ਤੇ ਲਿਖਿਆ 'ਮੁਾਫ ਕਰਨਾ ਮਾਂ, ਮੈਂ ਤੁਹਾਨੂੰ ਮਾਰ ਦਿੱਤਾ, ਮੈਂ ਤੁਹਾਨੂੰ ਬਹੁਤ ਯਾਦ ਕਰਦਾ ਹਾਂ'। ਪੁਲਸ ਨੇ ਦੋਸ਼ੀ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਮਾਮਲੇ 'ਤੇ ਏਸੀਪੀ ਰਾਧਿਕਾ ਭਰਾਈ ਨੇ ਦੱਸਿਆ ਕਿ ਨੀਲੇਸ਼ ਨਾਮ ਦੇ ਲੜਕੇ ਨੇ ਪੁਲਸ ਨੂੰ ਫ਼ੋਨ ਕਰਕੇ ਦੱਸਿਆ ਕਿ ਉਸ ਨੇ ਆਪਣੀ 48 ਸਾਲਾ ਮਾਂ ਜੋਤੀਬੇਨ ਗੋਸਾਈ ਦਾ ਕਤਲ ਕੀਤਾ ਹੈ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਮਾਂ ਦੀ ਹੱਤਿਆ ਦੇ ਦੋਸ਼ 'ਚ ਨੀਲੇਸ਼ ਗੋਸਾਈ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਨੀਲੇਸ਼ ਨੇ ਦੱਸਿਆ ਕਿ ਪਹਿਲਾਂ ਉਸ ਨੇ ਚਾਕੂ ਨਾਲ ਆਪਣੀ ਮਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਪਰ ਮਾਂ ਨੇ ਉਸ ਕੋਲੋਂ ਚਾਕੂ ਖੋਹ ਲਿਆ। ਇਸ ਤੋਂ ਬਾਅਦ ਉਸ ਨੇ ਮਾਂ ਦਾ ਮੂੰਹ ਕੰਬਲ ਨਾਲ ਦਬਾ ਦਿੱਤਾ ਅਤੇ ਉਸ ਦੀ ਮੌਤ ਹੋ ਗਈ। ਕਤਲ ਤੋਂ ਬਾਅਦ ਉਸ ਨੇ ਆਪਣੇ ਦੋਸਤ ਭਾਰਤ ਤੇ ਬਾਅਦ ਵਿਚ ਪੁਲਸ ਨੂੰ ਸੂਚਿਤ ਕੀਤਾ।
ਪੁਲਸ ਨੇ ਕੀਤਾ ਗ੍ਰਿਫਤਾਰ
ਪੁਲਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਮ੍ਰਿਤਕ ਜੋਤੀਬੇਨ ਗੋਸਾਈ ਪਿਛਲੇ ਕਈ ਸਾਲਾਂ ਤੋਂ ਮਾਨਸਿਕ ਤੌਰ 'ਤੇ ਬਿਮਾਰ ਸੀ ਅਤੇ ਘਰ 'ਚ ਅਕਸਰ ਲੜਾਈ-ਝਗੜਾ ਰਹਿੰਦਾ ਸੀ। ਉਸ ਦਾ ਕਈ ਸਾਲਾਂ ਤੋਂ ਇਲਾਜ ਚੱਲ ਰਿਹਾ ਸੀ ਪਰ ਕੁਝ ਦਿਨ ਪਹਿਲਾਂ ਜੋਤੀਬੇਨ ਨੇ ਦਵਾਈ ਲੈਣੀ ਬੰਦ ਕਰ ਦਿੱਤੀ ਸੀ। ਜਿਸ ਕਾਰਨ ਰਵੱਈਆ ਕਾਫੀ ਹਮਲਾਵਰ ਹੋ ਗਿਆ। ਜੋਤੀਬੇਨ ਦਾ ਆਪਣੇ ਪਤੀ ਤੋਂ 20 ਸਾਲ ਪਹਿਲਾਂ ਤਲਾਕ ਹੋ ਗਿਆ ਸੀ। ਨੀਲੇਸ਼ ਆਪਣੀ ਮਾਂ ਨਾਲ ਰਹਿੰਦਾ ਸੀ ਅਤੇ ਉਸ ਦੇ ਬਹੁਤੇ ਦੋਸਤ ਨਹੀਂ ਸਨ। ਜਦੋਂ ਪੁਲਸ ਨੇ ਉਸ ਦੇ ਸਾਬਕਾ ਪਤੀ ਨਾਲ ਸੰਪਰਕ ਕਰਕੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਤਾਂ ਉਸ ਨੇ ਜੋਤੀਬੇਨ ਦੀ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ। ਪੁਲਸ ਨੂੰ ਇਹ ਵੀ ਦੱਸਿਆ ਕਿ ਉਸਦਾ ਕਿਸੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਦੌਰਾਨ 21 ਸਾਲਾ ਨੀਲੇਸ਼ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।