ਪੈਸਿਆਂ ਨੂੰ ਲੈ ਕੇ ਹੋਏ ਵਿਵਾਦ 'ਚ ਗ੍ਰਹਿ ਮੰਤਰਾਲੇ ਦੇ ਅਕਾਊਂਟੈਂਟ ਦਾ ਕਤਲ

Friday, Aug 04, 2017 - 08:16 PM (IST)

ਹਰਿਆਣਾ— ਕੇਂਦਰੀ ਗ੍ਰਹਿ ਮੰਤਰਾਲੇ 'ਚ ਅਕਾਊਂਟੈਂਟ ਦੇ ਤੌਰ 'ਤੇ ਕੰਮ ਕਰਨ ਵਾਲੇ ਇਕ ਵਿਅਕਤੀ ਦਾ ਹਰਿਆਣਾ ਦੇ ਸੋਨੀਪਤ ਜ਼ਿਲੇ ਦੇ ਕਕਰੋਈ ਪਿੰਡ 'ਚ ਧਨ ਸੰਬੰਧੀ ਵਿਵਾਦ ਨੂੰ ਲੈ ਕੇ ਸ਼ੁੱਕਰਵਾਰ ਨੂੰ ਕਤਲ ਕਰ ਦਿੱਤਾ ਗਿਆ।  ਸੋਨੀਪਤ ਦੇ ਥਾਣਾ ਸਦਰ ਦੇ ਇੰਚਾਰਜ ਵਿਰੇਂਦਰ ਰਾਓ ਨੇ ਕਿਹਾ ਕਿ 52 ਸਾਲਾ ਰਾਮਬੀਰ ਨੂੰ ਅੱਜ ਦੋਸ਼ੀ ਦੇ ਮਕਾਨ ਨੇੜੇ ਗੰਭੀਰ ਰੂਪ 'ਚ ਜ਼ਖਮੀ ਹਾਲਤ 'ਚ ਦੇਖਿਆ ਗਿਆ, ਜਿਸ ਉਸ ਨੂੰ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਰਾਓ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ 'ਚ ਅਕਾਊਂਟੈਂਟ ਦੇ ਤੌਰ ਤੇ ਕੰਮ ਕਰਨ ਵਾਲੇ ਰਾਮਬੀਰ ਨੇ ਆਪਣੇ ਹੀ ਪਿੰਡ ਦੇ ਰਾਮਪਾਲ ਨੂੰ 50 ਹਜ਼ਾਰ ਰੁਪਏ ਦਾ ਕਰਜ ਦਿੱਤਾ ਸੀ। ਸ਼ੁਰੂਆਤੀ ਜਾਂਚ 'ਚ ਖੁਲ੍ਹਾਸਾ ਹੋਇਆ ਹੈ ਕਿ ਮ੍ਰਿਤਕ ਨੇ ਜਦੋਂ ਰਾਮਪਾਲ ਤੋਂ ਆਪਣੇ ਪੈਸੇ ਮੰਗੇ ਤਾਂ ਦੋਸ਼ੀ ਦੀ ਉਸ ਨਾਲ ਕੁੱਝ ਬਹਿਸ ਹੋ ਗਈ ਅਤੇ ਬਾਅਦ 'ਚ ਦੋਸ਼ੀ ਨੇ ਉਸ 'ਤੇ ਹਮਲਾ ਕਰ ਦਿੱਤਾ। ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਰਾਓ ਨੇ ਕਿਹਾ ਕਿ ਪੁਲਸ ਦੋਸ਼ੀ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ। ਦੋਸ਼ੀ ਫਿਲਹਾਲ ਫਰਾਰ ਹੈ।  


Related News