CM ਖੱਟੜ ਦਾ ਐਲਾਨ, ਹਰਿਆਣਾ ''ਚ ਬਣੇਗਾ ਸਿੱਖ ਗੁਰੂਆਂ ਨੂੰ ਸਮਰਪਿਤ ਮਿਊਜ਼ੀਅਮ

Sunday, Apr 10, 2022 - 11:43 AM (IST)

CM ਖੱਟੜ ਦਾ ਐਲਾਨ, ਹਰਿਆਣਾ ''ਚ ਬਣੇਗਾ ਸਿੱਖ ਗੁਰੂਆਂ ਨੂੰ ਸਮਰਪਿਤ ਮਿਊਜ਼ੀਅਮ

ਹਰਿਆਣਾ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ਨੀਵਾਰ ਨੂੰ ਇਕ ਮਿਊਜ਼ੀਅਮ ਦੇ ਨਿਰਮਾਣ ਦਾ ਐਲਾਨ ਕੀਤਾ, ਜਿਸ 'ਚ ਸਿੱਖ ਗੁਰੂਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਉਜਾਗਰ ਕੀਤਾ ਜਾਵੇਗਾ। ਕਰਨਾਲ 'ਚ ਗੁਰਦੁਆਰਾ ਡੇਰਾ ਕਾਰ ਸੇਵਾ ਕਾਲੰਦਰੀ ਗੇਟ 'ਤੇ ਸ਼ਰਧਾਲੂਆਂ ਨੂੰ ਸੰਬੋਧਨ ਕਰਨ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਸਰਕਾਰ ਵਲੋਂ ਜਾਰੀ ਬਿਆਨ 'ਚ ਦੱਸਿਆ ਗਿਆ ਕਿ ਇਹ ਬੈਠਕ 24 ਅਪ੍ਰੈਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਆਯੋਜਿਤ ਹੋਣ ਵਾਲੇ ਸਮਾਗਮ 'ਤੇ ਚਰਚਾ ਲਈ ਬੁਲਾਈ ਗਈ ਸੀ।

ਇਹ ਵੀ ਪੜ੍ਹੋ : ਕਾਂਗਰਸ ਨੇ ਹਿਮਾਚਲ ਦਾ ਹੱਕ ਖੋਹਿਆ ਤਾਂ ਭਾਜਪਾ ਨੇ ਉਸ ਨੂੰ ਵਾਪਸ ਦਿਵਾਇਆ : ਨੱਢਾ

ਖੱਟੜ ਨੇ ਕਿਹਾ ਕਿ ਮੁਗਲ ਸ਼ਾਸਨ ਕਾਲ 'ਚ ਦੇਸ਼ ਵਾਸੀਆਂ ਨੂੰ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਬਲੀਦਾਨ ਕਾਰਨ ਹੀ ਲੋਕਾਂ ਨੂੰ ਬਚਾਇਆ ਜਾ ਸਕਿਆ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਦਲਾਂ ਦੀ ਸਰਕਾਰ 'ਚ ਗੁਰੂਆਂ ਅਤੇ ਸੰਤਾਂ ਦੇ ਬਲੀਦਾਨ 'ਤੇ ਧਿਆਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਨਾਲ ਸਾਂਝਾ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਮੌਜੂਦਾ ਸਰਕਾਰ ਨੇ ਸੰਤ ਮਹਾਪੁਰਸ਼ ਵਿਚਾਰ ਪ੍ਰਸਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਦੇ ਅਧੀਨ ਮਹਾਪੁਰਸ਼ਾਂ ਅਤੇ ਗੁਰੂਆਂ ਦੀ ਜਯੰਤੀ ਮਨਾਉਣ ਦੀ ਪਰੰਪਰਾ ਸ਼ੁਰੂ ਹੋਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News