ਮਿਊਜ਼ਿਕ ਕੰਸਰਟ ''ਚ ਨਸ਼ੇ ''ਚ ਟੁੰਨ ਹੋਏ ਵਿਦਿਆਰਥੀ ! 2 ਦੀ ਓਵਰਡੋਜ਼ ਨਾਲ ਗਈ ਜਾਨ
Wednesday, Apr 15, 2026 - 10:51 AM (IST)
ਮੁੰਬਈ- ਮੁੰਬਈ ਦੇ ਗੋਰੇਗਾਂਵ ਇਲਾਕੇ 'ਚ ਆਯੋਜਿਤ ਲਾਈਵ ਕੰਸਰਟ 'ਚ ਸ਼ਾਮਲ ਹੋਣ ਤੋਂ ਬਾਅਦ ਜ਼ਿਆਦਾ ਮਾਤਰਾ 'ਚ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਕਾਰਨ 2 ਐੱਮਬੀਏ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮ੍ਰਿਤਕਾਂ 'ਚ ਇਕ ਔਰਤ ਸ਼ਾਮਲ ਹੈ। ਇਸ ਘਟਨਾ ਤੋਂ ਬਾਅਦ ਵਿਰੋਧੀ ਧਿਰ ਨੇ ਸਵਾਲ ਚੁੱਕਿਆ ਕਿ ਅਧਿਕਾਰੀਆਂ ਨੇ ਅਜਿਹੇ ਪ੍ਰੋਗਰਾਮ ਦੀ ਮਨਜ਼ੂਰੀ ਕਿਵੇਂ ਦਿੱਤੀ, ਜਿੱਥੇ ਨਸ਼ੀਲੇ ਪਦਾਰਥਾਂ ਦਾ 'ਖੁੱਲ੍ਹੇਆਮ ਸੇਵਨ' ਕੀਤਾ ਜਾ ਰਿਹਾ ਸੀ। ਪੁਲਸ ਨੇ ਸੋਮਵਾਰ ਨੂੰ ਪ੍ਰੋਗਰਾਮ ਦੇ ਆਯੋਜਕ, ਇਕ ਸ਼ੱਕੀ ਡਰੱਗ ਸਪਲਾਇਰ ਅਤੇ 2 ਵਿਦਿਆਰਥੀਆਂ ਸਮੇਤ 6 ਲੋਕਾਂ ਨੂੰ ਇਨ੍ਹਾਂ ਮੌਤਾਂ ਦੇ ਸਿਲਸਿਲੇ 'ਚ ਗ੍ਰਿਫ਼ਤਾਰ ਕੀਤਾ। ਇਕ ਅਧਿਕਾਰੀ ਨੇ ਦੱਸਿਆ ਕਿ ਪੀੜਤ ਸ਼ਹਿਰ ਦੇ ਇਕ ਪ੍ਰਬੰਧਨ ਸੰਸਥਾ 'ਚ ਪੜ੍ਹਾਈ ਕਰ ਰਹੇ ਸਨ ਅਤੇ 15 ਵਿਦਿਆਰਥੀਆਂ ਦੇ ਉਸ ਸਮੂਹ ਦਾ ਹਿੱਸਾ ਸਨ, ਜੋ ਸ਼ਨੀਵਾਰ ਨੂੰ ਗੋਰੇਗਾਂਵ ਪ੍ਰਦਰਸ਼ਨੀ ਕੇਂਦਰ 'ਚ ਆਯੋਜਿਤ ਸੰਗੀਤ ਪ੍ਰੋਗਰਾਮ 'ਚ ਸ਼ਾਮਲ ਹੋਏ ਸਨ।
ਸ਼ੁਰੂਆਤੀ ਜਾਂਚ ਅਨੁਸਾਰ, ਸਮੂਹ ਦੇ ਕੁਝ ਮੈਂਬਰਾਂ ਨੇ ਪ੍ਰੋਗਰਾਮ ਸਥਾਨ 'ਚ ਪ੍ਰਵੇਸ਼ ਕਰਨ ਤੋਂ ਪਹਿਲਾਂ ਨਸ਼ੀਲੇ ਪਦਾਰਥ ਦਾ ਸੇਵਨ ਕੀਤਾ ਸੀ ਅਤੇ ਸੰਗੀਤ ਪ੍ਰੋਗਰਾਮ ਦੌਰਾਨ ਸ਼ਰਾਬ ਵੀ ਪੀਤੀ ਸੀ। ਉਨ੍ਹਾਂ 'ਚੋਂ ਕਈਆਂ ਨੇ ਬੇਚੈਨੀ ਦੀ ਸ਼ਿਕਾਇਤ ਕੀਤੀ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਐਤਵਾਰ ਨੂੰ ਇਲਾਜ ਦੌਰਾਨ 2 ਵਿਦਿਆਰਥੀਆਂ ਦੀ ਮੌਤ ਹੋ ਗਈ। ਇਕ ਵਿਦਿਆਰਥੀ ਹਸਪਤਾਲ 'ਚ ਦਾਖ਼ਲ ਹੈ ਅਤੇ ਉਸ ਦੀ ਹਾਲਤ ਸਥਿਰ ਹੈ। ਉਨ੍ਹਾਂ ਕਿਹਾ ਕਿ ਵਨਰਾਈ ਪੁਲਸ ਨੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 105 (ਗੈਰ-ਇਰਾਦਤਨ ਕਤਲ) ਅਤੇ ਹੋਰ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਹੈ ਅਤੇ ਕੁੱਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਵੀਰਵਾਰ ਤੱਕ ਪੁਲਸ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਵਿਰੋਧੀ ਧਿਰ ਕਾਂਗਰਸ ਨੇ ਇਸ ਘਟਨਾ ਨੂੰ ਲੈ ਕੇ ਰਾਜ ਦੀ ਭਾਜਪਾ ਦੀ ਅਗਵਾਈ ਸਰਕਾਰ 'ਤੇ ਹਮਲਾ ਬੋਲਿਆ। ਮਹਾਰਾਸ਼ਟਰ ਕਾਂਗਰਸ ਪ੍ਰਧਾਨ ਹਰਸ਼ਵਰਧਨ ਸਪਕਾਲ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਦੇ 'ਅਯੋਗ ਅਤੇ ਬੇਸ਼ਰਮ' ਕੰਮਕਾਜ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫ਼ਤ 'ਚ ਧੱਕ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
