ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਦੇ ਨਾਲ ਆਏ ਮੁਸਲਿਮ ਮੁਲਕ

Thursday, Apr 24, 2025 - 12:27 AM (IST)

ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਦੇ ਨਾਲ ਆਏ ਮੁਸਲਿਮ ਮੁਲਕ

ਨਵੀਂ ਦਿੱਲੀ- ਅਰਬ ਜਗਤ ਨੇ ਵੀ ਕਸ਼ਮੀਰ ’ਚ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਭਾਰਤ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।ਕੁਵੈਤ ਦੇ ਕ੍ਰਾਊਨ ਪ੍ਰਿੰਸ ਸਬਾ ਖਾਲਿਦ ਅਲ-ਹਮਦ ਅਲ-ਸਬਾਹ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਪਹਿਲਗਾਮ ’ਚ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਅੱਤਵਾਦੀ ਹਮਲੇ ਵਿਚ ਹੋਈਆਂ ਦੁੱਖਦਾਇਕ ਮੌਤਾਂ ’ਤੇ ਹਮਦਰਦੀ ਪ੍ਰਗਟ ਕੀਤੀ।ਬਿਆਨ ਵਿਚ ਕਿਹਾ ਗਿਆ ਕਿ ਕ੍ਰਾਊਨ ਪ੍ਰਿੰਸ ਨੇ ਪੀੜਤਾਂ ਪ੍ਰਤੀ ਸੰਵੇਦਨਾ ਦਾ ਇਜ਼ਹਾਰ ਕੀਤਾ ਅਤੇ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ।ਕੁਵੈਤ ਤੋਂ ਇਲਾਵਾ ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨੇ ਵੀ ਪਹਿਲਗਾਮ ਹਮਲੇ ’ਤੇ ਇਕ ਬਿਆਨ ਜਾਰੀ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਦੁੱਖ ਦੀ ਘੜੀ ਵਿਚ ਭਾਰਤ ਦੇ ਨਾਲ ਖੜ੍ਹਾ ਹੈ।
ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਵਿਦੇਸ਼ ਮੰਤਰਾਲੇ ਨੇ ਵੀ ਮੰਗਲਵਾਰ ਨੂੰ ਇਕ ਬਿਆਨ ਵਿਚ ਹਮਲੇ ਦੀ ‘ਸਖਤ ਨਿੰਦਾ’ ਕੀਤੀ। ਉੱਥੋਂ ਦੇ ਵਿਦੇਸ਼ ਮੰਤਰਾਲੇ ਨੇ ਬਿਆਨ ਵਿਚ ਕਿਹਾ,‘‘ਯੂ. ਏ. ਈ. ਇਨ੍ਹਾਂ ਅਪਰਾਧਕ ਕੰਮਾਂ ਦੀ ਸਖਤ ਨਿੰਦਾ ਕਰਦਾ ਹੈ ਅਤੇ ਕੌਮਾਂਤਰੀ ਕਾਨੂੰਨ ਦੀ ਉਲੰਘਣਾ ’ਚ ਸੁਰੱਖਿਆ ਤੇ ਸਥਿਰਤਾ ਨੂੰ ਕਮਜ਼ੋਰ ਕਰਨ ਦੇ ਮਨੋਰਥ ਵਾਲੀ ਹਿੰਸਾ ਤੇ ਅੱਤਵਾਦ ਦੇ ਸਾਰੇ ਰੂਪਾਂ ਨੂੰ ਸਥਾਈ ਤੌਰ ’ਤੇ ਅਸਵੀਕਾਰ ਕਰਦਾ ਹੈ।’’


author

DILSHER

Content Editor

Related News