22 ਸਾਲਾ ਮੁਸਲਿਮ ਵਿਅਕਤੀ ਨੇ ਨਾਬਾਲਗ ਲੜਕੀ ਨਾਲ ਕੀਤੀ ਛੇੜਛਾੜ

Wednesday, Oct 23, 2024 - 05:32 PM (IST)

22 ਸਾਲਾ ਮੁਸਲਿਮ ਵਿਅਕਤੀ ਨੇ ਨਾਬਾਲਗ ਲੜਕੀ ਨਾਲ ਕੀਤੀ ਛੇੜਛਾੜ

ਮਹਾਰਾਸ਼ਟਰ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਿਵੰਡੀ ਸ਼ਹਿਰ ਤੋਂ ਇੱਕ ਬਹੁਤ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ 12 ਸਾਲਾ ਨਾਬਾਲਗ ਸਕੂਲੀ ਵਿਦਿਆਰਥਣ ਨਾਲ ਛੇੜਛਾੜ ਹੋਣ ਦੀ ਘਟਨਾ ਦਾ ਪਤਾ ਲੱਗਾ ਹੈ। ਵਿਦਿਆਰਥਣ ਦੀ ਸ਼ਿਕਾਇਤ 'ਤੇ ਪੁਲਸ ਨੇ ਦੋਸ਼ੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ। ਦੱਸ ਦੇਈਏ ਕਿ ਦੋਸ਼ੀ ਦੀ ਪਛਾਣ ਸਫੀਉੱਲਾ ਮਤੀਉੱਲਾ ਅੰਸਾਰੀ (22) ਵਜੋਂ ਹੋਈ ਹੈ। ਉਸ ਖ਼ਿਲਾਫ਼ ਮੰਗਲਵਾਰ ਨੂੰ ਸ਼ਾਂਤੀਨਗਰ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਸੀ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਦੱਸਿਆ ਗਿਆ ਹੈ ਕਿ 19 ਅਕਤੂਬਰ ਨੂੰ ਦੋਸ਼ੀ ਨੇ ਪੀੜਤਾ ਨੂੰ ਉਸ ਦੇ ਸਕੂਲ ਦੇ ਮੈਦਾਨ 'ਚ ਪਹਿਲੀ ਵਾਰ ਪਰੇਸ਼ਾਨ ਕੀਤਾ ਅਤੇ ਉਸ ਨੂੰ ਗਲਤ ਤਰੀਕੇ ਨਾਲ ਛੂਹਿਆ। ਜਦੋਂ ਪੀੜਤਾ ਆਪਣੀ ਮਾਸੀ ਨਾਲ ਸਕੂਲ ਤੋਂ ਘਰ ਵਾਪਸ ਆ ਰਹੀ ਸੀ ਤਾਂ ਦੋਸ਼ੀ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨਾਲ ਛੇੜਛਾੜ ਕੀਤੀ। ਜਦੋਂ ਪੀੜਤਾ ਦੀ ਮਾਸੀ ਨੇ ਦੋਸ਼ੀ ਦੇ ਵਿਵਹਾਰ 'ਤੇ ਇਤਰਾਜ਼ ਕੀਤਾ ਤਾਂ ਉਸ ਨੇ ਉਸ ਨਾਲ ਵੀ ਦੁਰਵਿਵਹਾਰ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕਿਹਾ ਕਿ ਪੀੜਤਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News