ਲਾਲ ਚੌਕ ’ਚ ਪਾਕਿ ਸਪਾਂਸਰ ਅੱਤਵਾਦ ਤੇ ਘੱਟਗਿਣਤੀਆਂ ਦੇ ਕਤਲਾਂ ਖ਼ਿਲਾਫ ਮੁਸਲਿਮ ਸੰਗਠਨ ਵੱਲੋਂ ਪ੍ਰਦਰਸ਼ਨ

Sunday, Oct 10, 2021 - 08:06 PM (IST)

ਸ਼੍ਰੀਨਗਰ : ਅੱਜ ਸ਼੍ਰੀਨਗਰ ਦੇ ਲਾਲ ਚੌਕ ’ਚ ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ’ਚ ਸਪਾਂਸਰ ਕੀਤੇ ਜਾ ਰਹੇ ਅੱਤਵਾਦ ਤੇ ਘੱਟਗਿਣਤੀਆਂ ਦੇ ਕਤਲਾਂ ਖ਼ਿਲਾਫ ਮੁਸਲਮਾਨਾਂ ਦੇ ਇਕ ਸੰਗਠਨ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਪਣਾ ਵਿਰੋਧ ਦਰਜ ਕਰਵਾਉਣ ਲਈ ‘ਆਖਿਰ ਕਬ ਤਕ’ ਬੈਨਰ ਦੀ ਵਰਤੋਂ ਕੀਤੀ।

PunjabKesari

ਇਸ ਦੌਰਾਨ ਮੋਮਬੱਤੀਆਂ ਬਾਲ ਕੇ ਬੀਤੇ ਦਿਨੀਂ ਅੱਤਵਾਦੀਆਂ ਵਲੋਂ ਮਾਰੇ ਗਏ ਆਮ ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਨੇ ਕਿਹਾ ਕਿ ਉਹ ਕਸ਼ਮੀਰ ਦੇ ਲੋਕਾਂ ਨੂੰ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਤੋਂ ਜਾਗਰੂਕ ਕਰਵਾਉਣਾ ਚਾਹੁੰਦੇ ਹਨ ਕਿ ਪਾਕਿਸਤਾਨ ਵੱਲੋਂ ਨਿਹੱਥੇ ਕਸ਼ਮੀਰੀਆਂ ਦਾ ਖੂਨ ਵਹਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮੁਕੇਰੀਆਂ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਫ਼ੈਲੀ ਸਨਸਨੀ

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸ਼੍ਰੀਨਗਰ ’ਚ ਅੱਤਵਾਦੀਆਂ ਨੇ ਖਾਸ ਭਾਈਚਾਰਿਆਂ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਸਰਕਾਰੀ ਸਕੂਲ ਦੇ ਇਕ ਪ੍ਰਿੰਸੀਪਲ ਅਤੇ ਇਕ ਅਧਿਆਪਕ ਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਧਿਆਪਕ ਦੀਪਕ ਚੰਦ ਜੰਮੂ ਦਾ ਰਹਿਣ ਵਾਲਾ ਹਿੰਦੂ ਸੀ ਅਤੇ ਪ੍ਰਿੰਸੀਪਲ ਸੁਪਿੰਦਰ ਕੌਰ ਸਿੱਖ ਭਾਈਚਾਰੇ ਨਾਲ ਸਬੰਧਤ ਸੀ, ਜਦਕਿ ਉਨ੍ਹਾਂ ਦਾ ਸਿਆਸਤ ਨਾਲ ਕੋਈ ਸਬੰਧ ਨਹੀਂ ਸੀ। ਉਹ ਆਮ ਨਾਗਰਿਕ ਸਨ। ਉਨ੍ਹਾਂ ਕਿਹਾ ਕਿ ਜੇ ਅੱਜ ਅਸੀਂ ਪਾਕਿਸਤਾਨ ਖ਼ਿਲਾਫ ਆਵਾਜ਼ ਬੁਲੰਦ ਨਾ ਕੀਤੀ ਤਾਂ ਹਰ ਕਸ਼ਮੀਰੀ ਮਾਰਿਆ ਜਾਵੇਗਾ, ਇਸ ਲਈ ਸਾਨੂੰ ਇਸ ਦੇ ਖ਼ਿਲਾਫ ਖੜ੍ਹੇ ਹੋਣਾ ਚਾਹੀਦਾ ਹੈ। ਉਹ ਦਿਨ ਦੂਰ ਨਹੀਂ ਜਦੋਂ ਕਸ਼ਮੀਰ ਦਾ ਹਰ ਨਾਗਰਿਕ ਬਾਹਰ ਆਏਗਾ ਤੇ ਪਾਕਿਸਤਾਨ ਖ਼ਿਲਾਫ ਆਵਾਜ਼ ਬੁਲੰਦ ਕਰੇਗਾ।

 

 


Manoj

Content Editor

Related News