ਫਲੈਟ ’ਚੋਂ ਇਕੋ ਪਰਿਵਾਰ ਦੇ 4 ਜੀਆਂ ਦੀਆਂ ਸੜੀਆਂ-ਗਲੀਆਂ ਲਾਸ਼ਾਂ ਬਰਾਮਦ

Monday, Nov 20, 2023 - 10:26 AM (IST)

ਫਲੈਟ ’ਚੋਂ ਇਕੋ ਪਰਿਵਾਰ ਦੇ 4 ਜੀਆਂ ਦੀਆਂ ਸੜੀਆਂ-ਗਲੀਆਂ ਲਾਸ਼ਾਂ ਬਰਾਮਦ

ਬਾਰਾਸਾਤ/ਕੋਲਕਾਤਾ (ਭਾਸ਼ਾ)- ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ ਫਲੈਟ 'ਚੋਂ ਇਕੋ ਪਰਿਵਾਰ ਦੇ 4 ਜੀਆਂ ਦੀਆਂ ਗਲੀਆਂ-ਸੜੀਆਂ ਲਾਸ਼ਾਂ ਮਿਲੀਆਂ। ਮ੍ਰਿਤਕਾਂ ਦੀ ਪਛਾਣ ਕੱਪੜਾ ਕਾਰੋਬਾਰੀ ਬ੍ਰਿੰਦਾਬਨ ਕਰਮਾਕਰ (52), ਉਸ ਦੀ ਪਤਨੀ ਦੇਬਾਸ਼੍ਰੀ ਕਰਮਾਕਰ (40 ਸਾਲ), ਉਨ੍ਹਾਂ ਦੀ 17 ਸਾਲਾ ਧੀ ਦੇਬਲੀਨਾ ਅਤੇ 8 ਸਾਲਾ ਪੁੱਤਰ ਉਤਸਾਹ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਚੋਣ ਸਭਾ 'ਚ ਡਿਊਟੀ ਲਈ ਜਾ ਰਹੇ ਪੁਲਸ ਮੁਲਾਜ਼ਮਾਂ ਨਾਲ ਵਾਪਰਿਆ ਭਿਆਨਕ ਹਾਦਸਾ, 5 ਦੀ ਮੌਤ

ਮਾਮਲੇ ’ਚ ਪੁਲਸ ਨੂੰ ਸ਼ੱਕ ਹੈ ਕਿ ਕੱਪੜਾ ਵਪਾਰੀ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਜ਼ਹਿਰ ਦੇਣ ਤੋਂ ਬਾਅਦ ਖੁਦਕੁਸ਼ੀ ਕਰ ਲਈ। ਘਰ ’ਚੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ’ਚ ਉਸ ਨੇ ਦਾਅਵਾ ਕੀਤਾ ਕਿ ਉਸ ਦੀ ਪਤਨੀ ਦੇ ਕਿਸੇ ਬਾਹਰੀ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ ਅਤੇ ਉਹ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਿਆ, ਇਸ ਲਈ ਉਸ ਨੇ ਇਹ ਕਦਮ ਚੁੱਕਿਆ। ਅਧਿਕਾਰੀ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਅਪਾਰਟਮੈਂਟ ਤੋਂ ਬੱਦਬੂ ਆਉਣ 'ਤੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਦਰਵਾਜ਼ਾ ਅੰਦਰੋਂ ਬੰਦ ਸੀ, ਇਸ ਲਈ ਇਸ ਨੂੰ ਤੋੜਨਾ ਪਿਆ। ਅਧਿਕਾਰੀ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੇ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਕੀਤਾ ਅਤੇ ਅੱਗੇ ਦੀ ਜਾਂਚ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News