ਪਤਨੀ ਦੀ ਹੱਤਿਆ ਕਰਨ ਤੋਂ ਬਾਅਦ ਪਤੀ ਨੇ ਖੁਦ ਨੂੰ ਮਾਰੀ ਗੋਲੀ

Friday, Sep 14, 2018 - 11:18 AM (IST)

ਮੁਜ਼ੱਫਰਨਗਰ— ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲੇ ਵਿਚ 26 ਸਾਲ ਦੇ ਵਿਅਕਤੀ ਨੇ ਸ਼ੁੱਕਰਵਾਰ ਨੂੰ ਪਤਨੀ ਦੀ ਹੱਤਿਆ ਕਰਨ ਤੋਂ ਬਾਅਦ ਆਤਮਹੱਤਿਆ ਕਰ ਲਈ। ਪੁਲਸ ਨੇ ਦੱਸਿਆ ਕਿ ਜਿੰਮ ਚਲਾਣ ਵਾਲੇ ਵਸੀਮ (26) ਨੇ ਪਤਨੀ ਰੋਸ਼ਨਆਰਾ (23) ਦੀ ਹੱਤਿਆ ਕਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ। ਉਨ੍ਹਾਂ ਨੇ ਦੱਸਿਆ ਕਿ ਘਟਨਾ ਕੋਤਵਾਲੀ ਥਾਣਾ ਖੇਤਰ ਦੇ ਅੰਬਾ ਬਿਹਾਰ ਸਥਿਤ ਜਿੰਮ ਦੀ ਹੈ।
ਏਰੀਆ ਅਫਸਰ ਹਰੀਸ਼ ਭਦੌਰਿਆ ਅਨੁਸਾਰ, ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਉਸ ਨੇ ਜਿੰਮ ਦਾ ਦਰਵਾਜ਼ਾ ਤੋੜ ਕੇ ਦੋਵਾਂ ਦੀਆਂ ਲਾਸ਼ਾਂ ਅਤੇ ਹੱਤਿਆ ਕਰਨ 'ਚ ਇਸਤੇਮਾਲ ਕੀਤਾ ਹਥਿਆਰ ਬਰਾਮਦ ਕੀਤਾ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Related News