ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ: ਸੋਨੀਆ ਮਾਨ ਬੋਲੀ- ‘ਅਸੀਂ ਭਾਜਪਾ ਦਾ ਬਾਇਕਾਟ ਕਰਦੇ ਹਾਂ’

Sunday, Sep 05, 2021 - 12:28 PM (IST)

ਮੁਜ਼ੱਫਰਨਗਰ— ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ’ਚ ਅੱਜ ਯਾਨੀ ਕਿ ਐਤਵਾਰ ਨੂੰ ਕਿਸਾਨਾਂ ਨੇ ਮਹਾਪੰਚਾਇਤ ਸੱਦੀ ਹੈ। ਇਸ ਮਹਾਪੰਚਾਇਤ ’ਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਜੀ. ਆਈ. ਸੀ. ਗਰਾਊਂਡ ਪੂਰੀ ਤਰ੍ਹਾਂ ਭਰ ਗਿਆ ਹੈ। ਪੰਜਾਬ, ਹਰਿਆਣਾ ਤੋਂ ਲੈ ਕੇ ਦੱਖਣੀ ਭਾਰਤ ਤਕ ਦੇ ਕਿਸਾਨ ਆਪਣੀ ਆਵਾਜ਼ ਬੁਲੰਦ ਕਰਨ ਲਈ ਇੱਥੇ ਆਏ ਹਨ। ਇਸ ਕਿਸਾਨ ਮਹਾਪੰਚਾਇਤ ’ਚ ਪੰਜਾਬੀ ਅਦਾਕਾਰਾ ਅਤੇ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਨਾਲ ਜੁੜੀ ਹੋਈ ਸੋਨੀਆ ਮਾਨ ਨੇ ਵੀ ਕਿਸਾਨ ਮਹਾਪੰਚਾਇਤ ’ਚ ਸ਼ਮੂਲੀਅਤ ਕੀਤੀ ਹੈ। 

ਮੰਚ ਤੋਂ ਸੰਬੋਧਨ ਕਰਦੇ ਹੋਏ ਸੋਨੀਆ ਮਾਨ ਨੇ ਕਿਹਾ ਕਿ ਅੱਜ ਮੁਜ਼ੱਫਰਨਗਰ ਦੀ ਧਰਤੀ ’ਤੇ ਕਿਸਾਨਾਂ ਦਾ ਵੱਡਾ ਇਕੱਠ ਹੋ ਰਿਹਾ ਹੈ। ਟਿਕੈਤ ਸਾਬ੍ਹ ਜੋ ਕਿ ਗਾਜ਼ੀਪੁਰ ਬਾਰਡਰ ’ਤੇ ਲੰਬੇ ਸਮੇਂ ਤੋਂ ਬੈਠੇ ਹਨ। ਅੱਜ ਇੱਥੇ ਉੱਤਰ ਪ੍ਰਦੇਸ਼ ਹੀ ਨਹੀਂ ਸਗੋਂ ਪੰਜਾਬ, ਹਰਿਆਣਾ, ਰਾਜਸਥਾਨ ਤੋਂ ਕਿਸਾਨ ਇੱਥੇ ਆਏ ਹਨ। ਮੋਦੀ ਸਰਕਾਰ ਦੇ ਖ਼ਿਲਾਫ਼ ਇਹ ਅੰਦੋਲਨ ਇਕੱਲਾ ਕਿਸਾਨਾਂ ਦਾ ਨਹੀਂ ਸਗੋਂ ਆਮ ਜਨਤਾ ਦਾ ਅੰਦੋਲਨ ਵੀ ਹੈ। 

ਸੋਨੀਆ ਮਾਨ ਨੇ ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ। ਉਨ੍ਹਾਂ ਕਿਹਾ ਕਿ ਤੁਸੀਂ ਉੱਤਰ ਪ੍ਰਦੇਸ਼ ’ਚ ਯੋਗੀ ਸਰਕਾਰ ਦੀ ਧੱਕਾ-ਸ਼ਾਹੀ ਅਤੇ ਅੱਤਿਆਚਾਰ ਵੇਖਦੇ ਅਸੀਂ ਇਸ ਦਾ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਪਿਛਲੇ ਇਕ ਸਾਲ ਤੋਂ ਬਾਰਡਰਾਂ ’ਤੇ ਹੈ ਪਰ ਆਰ. ਐੱਸ. ਐੱਸ. ਅਤੇ ਭਾਜਪਾ ਸਰਕਾਰ ’ਤੇ ਜੂੰ ਨਹੀਂ ਸਿਰਕ ਰਹੀ। ਪਿਛਲੇ ਦਿਨੀਂ ਹਰਿਆਣਾ ’ਚ ਕਿਸਾਨਾਂ ਨਾਲ ਗੰਦਾ ਸਲੂਕ ਕੀਤਾ ਗਿਆ, ਉਹ ਵੀ ਭਾਜਪਾ ਦੇ ਅੰਡਰ ਆਉਂਦਾ ਹੈ। ਅਸੀਂ ਭਾਜਪਾ ਦਾ ਬਾਇਕਾਟ ਕਰਦੇ ਹਾਂ, ਇਸ ਸਾਲ ਦੀਆਂ 2022 ਦੀਆਂ ਚੋਣਾਂ ’ਚ ਤੁਸੀਂ ਆਰ. ਐੱਸ. ਐੱਸ. ਦਾ ਵਿਰੋਧ ਕਰੋ, ਹਰ ਕੋਈ ਧਰਮ ਸਿਖਾਉਂਦਾ ਹੈ, ਇਨਸਾਨੀਅਤ ਨਾ ਕਿ ਦੰਗਾ-ਫਸਾਦ। ਸਾਡਾ ਕਿਸਾਨ ਅੰਦੋਲਨ ਸਿਖਾਉਂਦਾ ਹੈ ਏਕਤਾ, ਕਿਸਾਨ ਏਕਤਾ ਜ਼ਿੰਦਾਬਾਦ।


Tanu

Content Editor

Related News