ਮੁਜ਼ੱਫਰਨਗਰ ’ਚ ਕਿਸਾਨਾਂ ਦਾ ਆਇਆ ਹੜ੍ਹ, ਹੁਣ ਤਕ ਦੀ ਸਭ ਤੋਂ ਵੱਡੀ ‘ਕਿਸਾਨ ਮਹਾਪੰਚਾਇਤ’

Sunday, Sep 05, 2021 - 11:32 AM (IST)

ਮੁਜ਼ੱਫਰਨਗਰ— ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ’ਚ ਅੱਜ ਯਾਨੀ ਕਿ ਐਤਵਾਰ ਨੂੰ ਕਿਸਾਨਾਂ ਨੇ ਮਹਾਪੰਚਾਇਤ ਸੱਦੀ ਹੈ। ਇਸ ਮਹਾਪੰਚਾਇਤ ’ਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਹ ਕਿਸਾਨ ਮਹਾਪੰਚਾਇਤ ਜੀ. ਆਈ. ਸੀ. ਗਰਾਊਂਡ ’ਚ ਹੋ ਰਹੀ ਹੈ, ਜਿਸ ਵਿਚ ਕਿਸਾਨਾਂ ਦੇ ਕਈ ਵੱਡੇ ਆਗੂ ਵੀ ਸ਼ਾਮਲ ਹੋਏ ਹਨ। ਖ਼ਾਸ ਗੱਲ ਇਹ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਕਰੀਬ 9 ਮਹੀਨਿਆਂ ਤੋਂ ਡਟੇ ਕਿਸਾਨ ਇਸ ਮਹਾਪੰਚਾਇਤ ਵਿਚ ਪਹੁੰਚੇ ਹਨ।ਕਿਸਾਨਾਂ ਦੇ ਵੱਡੇ ਕਾਫਲੇ ਬੀਤੀ ਰਾਤ ਤੋਂ ਹੀ ਮੁਜ਼ੱਫਰਨਗਰ ਵਿੱਚ ਮਹਾਂਪੰਚਾਇਤ ਵਾਲੇ ਪੰਡਾਲ ਵਿੱਚ ਪੁੱਜ ਗਏ। ਇਹ ਕਿਸਾਨ ਮਹਾਪੰਚਾਇਤ ਹੁਣ ਤਕ ਦੀ ਸਭ ਤੋਂ ਵੱਡੀ ਮਹਾਪੰਚਾਇਤ ਹੈ, ਕਿਉਂਕਿ ਲੱਖਾਂ ਦੀ ਤਾਦਾਦ ’ਚ ਕਿਸਾਨ ਇਸ ਮਹਾਪੰਚਾਇਤ ’ਚ ਹਿੱਸਾ ਲੈਣ ਪਹੁੰਚੇ ਹਨ। ਸਿੱਧੇ-ਸਿੱਧੇ ਸ਼ਬਦਾਂ ’ਚ ਕਿਸਾਨਾਂ ਦਾ ਇਕੱਠ ਕਿੰਨਾ ਕੁ ਵੱਡਾ ਹੈ, ਇਸ ਗੱਲ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ।

ਇਹ ਵੀ ਪੜ੍ਹੋ: ਕਿਸਾਨ ਮਹਾਪੰਚਾਇਤ ’ਚ ਲੱਗੇ ਮੋਦੀ-ਯੋਗੀ ਸਰਕਾਰ ਮੁਰਦਾਬਾਦ ਦੇ ਨਾਅਰੇ, ਮੰਚ ’ਤੇ ਪਹੁੰਚੇ ਰਾਕੇਸ਼ ਟਿਕੈਤ

 

PunjabKesari

ਕਿਸਾਨ ਮਹਾਪੰਚਾਇਤ ’ਚ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸੱਦੀ ਗਈ ਹੈ। ਕਿਸਾਨਾਂ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ, ਉਦੋਂ ਤੱਕ ਸਾਡੀ ਘਰ ਵਾਪਸੀ ਨਹੀਂ ਹੋਵੇਗੀ। ਮੁਜ਼ੱਫਰਨਗਰ ’ਚ ਕਿਸਾਨ ਦਾ ਵੱਡਾ ਇਕੱਠ ਹੈ, ਜਿਸ ’ਚ ਕਿਸਾਨ ਬੀਬੀਆਂ ਨੇ ਵੀ ਹਿੱਸਾ ਲਿਆ ਹੈ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਕਿਸਾਨਾਂ ਨੇ ਮੁਜ਼ੱਫਰਨਗਰ ਨੂੰ ਚਾਲੇ ਪਾ ਦਿੱਤੇ ਹਨ। ਇਨ੍ਹਾਂ ਵਿੱਚ 15 ਸੂਬਿਆਂ ਦੇ ਕਿਸਾਨ ਸ਼ਾਮਲ ਹਨ। ਆਗੂ  ਨੇ ਕਿਹਾ ਕਿ 5 ਸਤੰਬਰ ਦੀ ਮਹਾਪੰਚਾਇਤ ਯੋਗੀ ਤੇ ਮੋਦੀ ਸਰਕਾਰਾਂ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਸ਼ਕਤੀ ਦਾ ਅਹਿਸਾਸ ਕਰਵਾਏਗੀ।

ਇਹ ਵੀ ਪੜ੍ਹੋ: ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ: ਸੋਨੀਆ ਮਾਨ ਬੋਲੀ- ‘ਅਸੀਂ ਭਾਜਪਾ ਦਾ ਬਾਇਕਾਟ ਕਰਦੇ ਹਾਂ’

PunjabKesari

ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੋਇਆ ਹੈ ਕਿ ਮੁਜ਼ੱਫਰਨਗਰ ਵਿਚ 5 ਸਤੰਬਰ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ, ‘ਮਿਸ਼ਨ ਉੱਤਰ ਪ੍ਰਦੇਸ਼-ਉੱਤਰਾਖੰਡ’ ਦੀ ਸ਼ੁਰੂਆਤ ਕਰੇਗੀ। ਇਨ੍ਹਾਂ ਸੂਬਿਆਂ ਵਿਚ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਤੇ ਸਾਰੇ ਖੇਤੀ ਉਤਪਾਦਾਂ ਦੀ ਵਿਆਪਕ ਲਾਗਤ ਦੇ ਡੇਢ ਗੁਣਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਪੂਰੀ ਕਰਨ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ।

PunjabKesari

ਮੁਜ਼ੱਫਰਨਗਰ ਵਿੱਚ ਅੱਜ ਹੋ ਰਹੀ ਕਿਸਾਨ ਮਹਾਪੰਚਾਇਤ ਉੱਪਰ ਪੂਰੇ ਦੇਸ਼ ਦੀ ਨਿਗ੍ਹਾ ਹੈ। ਇਹ ਮਹਾਪੰਚਾਇਤ ਹੀ ਛੇ ਮਹੀਨੇ ਬਾਅਦ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹੋਣ ਵਾਲੀਆਂ ਚੋਣਾਂ ਦਾ ਰੁਖ ਤੈਅ ਕਰੇਗੀ ਕਿਉਂਕਿ ਕਿਸਾਨ ਯੂਨੀਅਨਾਂ ਇੱਥੋਂ ਹੀ ਦੋਵੇਂ ਰਾਜਾਂ ਵਿੱਚ ਸੱਤਾਧਾਰੀ ਬੀਜੇਪੀ ਨੂੰ ਘੇਰਨ ਦੀ ਰਣਨੀਤੀ ਦਾ ਐਲਾਨ ਕਰਨਗੀਆਂ।

PunjabKesari

 


Tanu

Content Editor

Related News