ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ''ਚ CBI 3 ਜੂਨ ਤੱਕ ਪੇਸ਼ ਕਰੇ ਰਿਪੋਰਟ : SC

Monday, May 06, 2019 - 02:00 PM (IST)

ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ''ਚ CBI 3 ਜੂਨ ਤੱਕ ਪੇਸ਼ ਕਰੇ ਰਿਪੋਰਟ : SC

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਨਿਰਦੇਸ਼ ਦਿੱਤਾ ਹੈ ਕਿ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ 'ਚ 11 ਲੜਕੀਆਂ ਦੇ ਕਥਿਤ ਕਤਲ ਦੇ ਮਾਮਲੇ ਦੀ ਜਾਂਚ 'ਤੇ ਸਥਿਤੀ ਰਿਪੋਰਟ 3 ਜੂਨ ਤੱਕ ਪੇਸ਼ ਕਰੇ। ਚੀਫ ਜਸਟਿਸ ਰੰਜਨ ਗੋਗੋਈ ਅਤੇ ਦੀਪਕ ਗੁਪਤਾ ਦੀ ਬੈਂਚ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ 3 ਜੂਨ ਨੂੰ ਸੁਣਵਾਈ ਕਰੇਗੀ। ਸੀ.ਬੀ.ਆਈ. ਵਲੋਂ ਅਟਾਰਨੀ ਜਨਰਲ ਕੇ.ਕੇ. ਵੇਨੂੰਗੋਪਾਲ ਨੇ ਬੈਂਚ ਨੂੰ ਕਿਹਾ ਕਿ ਮੁਜ਼ੱਫਰਪੁਰ ਸ਼ੈਲਟਰ ਹੋਮ 'ਚ 11 ਲੜਕੀਆਂ ਦਾ ਕਤਲ ਕਰ ਦਿੱਤਾ ਗਿਆ ਅਤੇ ਅਜਿਹੇ ਹੀ ਇਕ ਮਾਮਲੇ 'ਚ ਕੇਂਦਰੀ ਜਾਂਚ ਬਿਊਰੋ ਨੇ ਉਸ ਜਗ੍ਹਾ ਤੋਂ ਹੱਡੀਆਂ ਬਰਾਮਦ ਕੀਤੀਆਂ ਹਨ, ਜਿੱਥੇ ਉਨ੍ਹਾਂ ਨੂੰ ਕਥਿਤ ਤੌਰ 'ਤੇ ਦਫਨਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਜਾਂਚ ਬਿਊਰੋ ਲਈ 11 ਲੜਕੀਆਂ ਦੇ ਕਤਲ ਦੇ ਮਾਮਲੇ ਦੀ ਜਾਂਚ 3 ਜੂਨ ਤੱਕ ਪੂਰੀ ਕਰਨਾ ਸੰਭਵ ਨਹੀਂ ਹੋਵੇਗਾ। 

ਇਕ ਸਨਸਨੀਖੇਜ ਖੁਲਾਸਾ ਕਰਦਾ ਹੋਏ ਸੀ.ਬੀ.ਆਈ. ਨੇ 3 ਮਈ ਨੂੰ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਦੋਸ਼ੀ ਬ੍ਰਜੇਸ਼ ਠਾਕੁਰ ਅਤੇ ਉਸ ਦੇ ਸਾਥੀਆਂ ਨੇ 11 ਲੜਕੀਆਂ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਜਗ੍ਹਾ ਤੋਂ ਹੱਡੀਆਂ ਦੀ ਪੋਟਲੀ ਬਰਾਮਦ ਹੋਈ ਹੈ, ਜਿੱਥੇ ਉਨ੍ਹਾਂ ਨੂੰ ਦਫਨਾਇਆ ਗਿਆ ਸੀ। ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸੇਜ਼ ਦੀ ਰਿਪੋਰਟ ਰਾਜ ਸਰਕਾਰ ਨੂੰ ਸੌਂਪੇ ਜਾਣ ਦੇ ਬਾਅਦ ਹੀ ਇਕ ਗੈਰ-ਸਰਕਾਰੀ ਸੰਗਠਨ ਵਲੋਂ ਸੰਚਾਲਤ ਮੁਜ਼ੱਫਰਪੁਰ ਸ਼ੈਲਟਰ ਹੋਮ 'ਚ ਲੜਕੀਆਂ ਦੇ ਯੌਨ ਸ਼ੋਸ਼ਣ ਅਤੇ ਉਨ੍ਹਾਂ ਨਾਲ ਬਲਾਤਕਾਰ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਮਾਮਲੇ ਦੀ ਜਾਂਚ ਸ਼ੁਰੂ 'ਚ ਰਾਜ ਪੁਲਸ ਹੀ ਕਰ ਰਹੀ ਸੀ ਪਰ ਬਾਅਦ 'ਚ ਇਸ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪ ਦਿੱਤਾ ਗਿਆ। ਜਾਂਚ ਬਿਊਰੋ ਨੇ ਬ੍ਰਜੇਸ਼ ਠਾਕੁਰ ਸਮੇਤ 11 ਦੋਸ਼ੀਆਂ ਵਿਰੁੱਧ ਕੋਰਟ 'ਚ ਦੋਸ਼ ਪੱਤਰ ਦਾਖਲ ਕੀਤਾ ਹੈ।


author

DIsha

Content Editor

Related News