‘ਮਾਈ ਭਾਰਤ’ ਪਲੇਟਫਾਰਮ ਕਰੇਗਾ ਨੌਜਵਾਨਾਂ ਦਾ ਸੁਫ਼ਨਾ ਪੂਰਾ, ਮੋਦੀ ਸਰਕਾਰ ਕਰੇਗੀ ਲਾਂਚ

Thursday, Oct 12, 2023 - 04:46 PM (IST)

ਨਵੀਂ ਦਿੱਲੀ (ਏਜੰਸੀਆਂ)- ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਇਕ ਖੁਦਮੁਖਤਿਆਰੀ ਇਕਾਈ ‘ਮੇਰਾ ਯੁਵਾ ਭਾਰਤ’ (ਮਾਈ ਭਾਰਤ) ਪਲੇਟਫਾਰਮ ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ, ਜੋ ਨੌਜਵਾਨਾਂ ਦੇ ਵਿਕਾਸ ਅਤੇ ਉਨ੍ਹਾਂ ਦੀ ਅਗਵਾਈ ਵਾਲੇ ਵਿਕਾਸ ਲਈ ਤਕਨਾਲੋਜੀ ਆਧਾਰਿਤ ਪ੍ਰਣਾਲੀ ਵਜੋਂ ਕੰਮ ਕਰੇਗੀ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਦਿੱਤੀ। ਇਹ ਸੰਸਥਾ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਅਤੇ ਇਕ ਵਿਕਸਿਤ ਭਾਰਤ ਦੇ ਨਿਰਮਾਣ ਲਈ ਸਮੁੱਚੀ ਸਰਕਾਰ ਤੱਕ ਬਰਾਬਰ ਪਹੁੰਚ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ-   ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ 'ਆਪ੍ਰੇਸ਼ਨ ਅਜੇ' ਸ਼ੁਰੂ

ਮੰਤਰੀ ਮੰਡਲ ਦੇ ਫੈਸਲਿਆਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਠਾਕੁਰ ਨੇ ਕਿਹਾ ਕਿ ‘ਮਾਈ ਯੁਵਾ ਭਾਰਤ’ ਦਾ ਮੁੱਢਲਾ ਉਦੇਸ਼ ਇਸ ਨੂੰ 'ਨੌਜਵਾਨਾਂ ਦੇ ਵਿਕਾਸ ਲਈ ਸਮੁੱਚੀ ਸਰਕਾਰ ਦਾ ਪਲੇਟਫਾਰਮ' ਬਣਾਉਣਾ ਹੈ। ਇਹ ਯੂਨਿਟ 31 ਅਕਤੂਬਰ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ’ਤੇ ਰਾਸ਼ਟਰ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਮੰਡਲ ਨੇ 3 ਮਹੱਤਵਪੂਰਨ ਅਤੇ ਰਣਨੀਤਕ ਖਣਿਜਾਂ ਲਈ ਰਾਇਲਟੀ ਦਰਾਂ ਨੂੰ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ’ਚ ਲਿਥੀਅਮ ਅਤੇ ਨਿਓਬੀਅਮ ਲਈ 3-3 ਫੀਸਦੀ ਅਤੇ ‘ਰੇਅਰ ਅਰਥ ਐਲੀਮੈਂਟਸ’ (ਆਰ.ਈ.ਈ.) ਲਈ ਇਕ ਫੀਸਦੀ ਰਾਇਲਟੀ ਦਰ ਤੈਅ ਕੀਤੀ ਗਈ ਹੈ।

ਇਹ ਵੀ ਪੜ੍ਹੋ- ਕਾਂਗਰਸੀ ਆਗੂ ਦੇ ਕਤਲਕਾਂਡ 'ਚ ਵੱਡੀ ਕਾਰਵਾਈ, ਅੱਤਵਾਦੀ ਅਰਸ਼ ਡੱਲਾ ਦੇ ਦੋ ਗੁਰਗੇ ਗ੍ਰਨੇਡ ਸਣੇ ਗ੍ਰਿਫ਼ਤਾਰ

ਭਾਰਤ ਅਤੇ ਫਰਾਂਸ ਵਿਚਾਲੇ ਡਿਜੀਟਲ ਤਕਨਾਲੋਜੀ ਸਮਝੌਤੇ ਨੂੰ ਮਨਜ਼ੂਰੀ

ਕੇਂਦਰੀ ਮੰਤਰੀ ਮੰਡਲ ਨੇ ਭਾਰਤ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਤੇ ਫਰਾਂਸ ਦੇ ਆਰਥਿਕਤਾ, ਵਿੱਤ ,ਉਦਯੋਗਿਕ ਅਤੇ ਡਿਜੀਟਲ ਪ੍ਰਭੂਸੱਤਾ ਦੇ ਮੰਤਰਾਲਾ ਦਰਮਿਆਨ ਇਕ ਸਹਿਮਤੀ ਪੱਤਰ ’ਤੇ ਹਸਤਾਖਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਮਝੌਤੇ ਦਾ ਮੰਤਵ ਸਹਿਯੋਗ ਅਤੇ ਡਿਜੀਟਲ ਟੈਕਨਾਲੋਜੀ ਨਾਲ ਸਬੰਧਤ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਹੈ। ਇਹ ਸਮਝੌਤਾ ਦੇਸ਼ ਵਿੱਚ ਡਿਜੀਟਲ ਟੈਕਨਾਲੋਜੀ ਤੱਕ ਪਹੁੰਚ ਨੂੰ ਉਤਸ਼ਾਹਿਤ ਕਰਨ ਲਈ ਹਰੇਕ ਭਾਈਵਾਲ ਦੇ ਟੀਚੇ ਦਾ ਸਮਰਥਨ ਕਰੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News