ਮੇਰੇ ਬੱਚਿਆਂ ਦੇ ਇੰਸਟਾਗ੍ਰਾਮ ਅਕਾਊਂਟ ਵੀ ਹੈੱਕ ਕਰ ਰਹੇ ਹਨ, ਸਰਕਾਰ ਕੋਲ ਕੋਈ ਹੋਰ ਕੰਮ ਨਹੀਂ ਹੈ : ਪ੍ਰਿਯੰਕਾ

Tuesday, Dec 21, 2021 - 06:12 PM (IST)

ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਦੇ ਇੰਸਟਾਗ੍ਰਾਮ ਅਕਾਊਂਟ ਵੀ ਹੈੱਕ ਕੀਤੇ ਜਾ ਰਹੇ ਹਨ। ਪ੍ਰਿਯੰਕਾ ਨੇ ਵਿਰੋਧੀ ਨੇਤਾਵਾਂ ਦੇ ਫੋਨ ਟੈਪਿੰਗ ਕੀਤੇ ਜਾਣ ਦੇ ਦੋਸ਼ਾਂ ਬਾਰੇ ਪੁੱਛੇ ਜਾਣ 'ਤੇ ਇੱਥੇ ਪਾਰਟੀ ਦਫ਼ਤਰ 'ਚ ਪੱਤਰਕਾਰਾਂ ਨੂੰ ਕਿਹਾ ਕਿ ਫ਼ੋਨ ਟੈਪਿੰਗ ਛੱਡੋ, ਮੇਰੇ ਬੱਚਿਆਂ ਦੇ ਇੰਸਟਾਗ੍ਰਾਮ ਅਕਾਊਂਟ ਵੀ ਹੈੱਕ ਕਰ ਰਹੇ ਹਨ। ਸਰਕਾਰ ਕੋਲ ਹੋਰ ਕੋਈ ਕੰਮ ਨਹੀਂ ਹੈ ਕੀ?

ਇਹ ਵੀ ਪੜ੍ਹੋ : ਭਾਰਤ 'ਚ ਤੇਜ਼ੀ ਨਾਲ ਫ਼ੈਲ ਰਿਹੈ ਓਮੀਕ੍ਰੋਨ, ਹੁਣ ਤੱਕ ਕੁੱਲ 200 ਮਾਮਲੇ ਆਏ ਸਾਹਮਣੇ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਮਾਜਵਾਦੀ ਪਾਰਟੀ (ਸਪਾ) ਮੁਖੀ ਅਖਿਲੇਸ਼ ਯਾਦਵ ਨੇ ਦਾਅਵਾ ਕੀਤਾ ਸੀ ਕਿ ਉੱਤਰ ਪ੍ਰਦੇਸ਼ ਸਰਕਾਰ ਉਨ੍ਹਾਂ ਦੇ ਫ਼ੈਨ ਟੈਪ ਕਰ ਰਹੀ ਹੈ ਅਤੇ ਮੁੱਖ ਮੰਤਰੀ ਯੋਗੀ ਖ਼ੁਦ ਉਨ੍ਹਾਂ ਦੀ ਗੱਲਬਾਤ ਸੁਣਦੇ ਹਨ। ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ ਪ੍ਰਯਾਗਰਾਜ 'ਚ ਆਯੋਜਿਤ ਮਹਿਲਾ ਸਸ਼ਕਤੀਕਰਣ ਸੰਮੇਲਨ 'ਤੇ ਵੀ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮੁਹਿੰਮ 'ਲੜਕੀ ਹਾਂ, ਲੜ ਸਕਦੀ ਹਾਂ' ਕਾਰਨ ਪ੍ਰਧਾਨ ਮੰਤਰੀ ਨੂੰ ਔਰਤਾਂ ਲਈ ਕੰਮ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸ਼ਕਤੀ ਦੇ ਅੱਗੇ ਪ੍ਰਧਾਨ ਮੰਤਰੀ ਝੁਕ ਗਏ ਹਨ ਅਤੇ ਇਹ ਉੱਤਰ ਪ੍ਰਦੇਸ਼ ਦੀਆਂ ਔਰਤਾਂ ਦੀ ਜਿੱਤ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News