ਜੇ.ਪੀ. ਨੱਡਾ ਨੇ ਲਖੀਮਪੁਰ ਖੀਰੀ ਮਾਮਲੇ ''ਤੇ ਕਿਹਾ, ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ
Friday, Oct 08, 2021 - 11:27 PM (IST)
ਨਵੀਂ ਦਿੱਲੀ - ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਡਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਪੇਸ਼ੇਵਰ ਅਤੇ ਵਿਗਿਆਨੀ ਜਾਂਚ ਕੀਤੀ ਜਾਵੇਗੀ ਅਤੇ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। ਇੰਡੀਆ ਟੂਡੇ ਕਾਨਕਲੇਵ 2021 ਨੂੰ ਸੰਬੋਧਿਤ ਕਰਦੇ ਹੋਏ ਨੱਡਾ ਨੇ ਕਿਹਾ ਕਿ ਹਿੰਸਾ ਦੀ ਘਟਨਾ ਨੂੰ ਚੋਣਾਂ ਦੇ ਨਜ਼ਰੀਏ ਨਾਲ ਨਹੀਂ, ਸਗੋਂ ਮਨੁੱਖਤਾ ਦੇ ਨਜ਼ਰੀਏ ਨਾਲ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, ਕਾਨੂੰਨ ਆਪਣਾ ਕੰਮ ਕਰੇਗਾ। ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। ਇੱਕ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ। ਸਭ ਤੋਂ ਉੱਤਮ ਪੇਸ਼ੇਵਰ ਅਤੇ ਵਿਗਿਆਨੀ ਪੱਧਰ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਵਿੱਚ (ਘਟਨਾ ਵਿੱਚ) ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਹੋਵੇਗੀ। ਹਿੰਸਾ ਵਿੱਚ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਬੇਟੇ ਦੀ ਕਥਿਤ ਸ਼ਮੂਲੀਅਤ ਦੇ ਸਵਾਲ 'ਤੇ ਨੱਡਾ ਨੇ ਕਿਹਾ ਕਿ ਨਾ ਤਾਂ ਭਾਜਪਾ ਅਤੇ ਨਾ ਹੀ ਉਸ ਦੀ ਸਰਕਾਰ ਅਜਿਹੀ ਕਿਸੇ ਵੀ ਗਤੀਵਿਧੀ ਦਾ ਸਮਰਥਨ ਕਰਦੀ, ਜਿੱਥੇ ਕਾਨੂੰਨ ਹੱਥ ਵਿੱਚ ਲਿਆ ਜਾਵੇ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।