ਨੱਢਾ ਨੇ ਤਿਰੂਪਤੀ ਲੱਡੂ ਮੁੱਦੇ ''ਤੇ ਮੰਗੀ ਰਿਪੋਰਟ, ਕਿਹਾ- ਉੱਚਿਤ ਕਾਰਵਾਈ ਕੀਤੀ ਜਾਵੇਗੀ

Friday, Sep 20, 2024 - 03:23 PM (IST)

ਨੱਢਾ ਨੇ ਤਿਰੂਪਤੀ ਲੱਡੂ ਮੁੱਦੇ ''ਤੇ ਮੰਗੀ ਰਿਪੋਰਟ, ਕਿਹਾ- ਉੱਚਿਤ ਕਾਰਵਾਈ ਕੀਤੀ ਜਾਵੇਗੀ

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨਾਲ ਗੱਲ ਕੀਤੀ ਹੈ ਅਤੇ ਤਿਰੂਪਤੀ ਲੱਡੂ ਮੁੱਦੇ 'ਤੇ ਪੂਰੀ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਇਸ ਮਾਮਲੇ ਦੀ ਜਾਂਚ ਕਰੇਗਾ ਅਤੇ ਉੱਚਿਤ ਕਾਰਵਾਈ ਕਰੇਗਾ। ਨਾਇਡੂ ਨੇ ਦਾਅਵਾ ਕੀਤਾ ਹੈ ਕਿ ਪਿਛਲੀ ਜਗਨ ਮੋਹਨ ਰੈੱਡੀ ਸਰਕਾਰ ਦੌਰਾਨ ਤਿਰੂਪਤੀ ਮੰਦਰ ਦੇ ਲੱਡੂ ਬਣਾਉਣ ਲਈ ਪਸ਼ੂ ਚਰਬੀ ਦਾ ਇਸਤੇਮਾਲ ਕੀਤਾ ਗਿਆ ਸੀ। 

ਇਸ ਦਾਅਵੇ ਤੋਂ ਬਾਅਦ ਇਕ ਵੱਡਾ ਰਾਜਨੀਤਕ ਵਿਵਾਦ ਪੈਦਾ ਹੋ ਗਿਆ ਹੈ। ਯੁਵਜਨ ਸ਼ਰਮਿਕ ਰਾਇਥੂ ਕਾਂਗਰਸ ਪਾਰਟੀ (ਵਾਈ.ਐੱਸ.ਆਰ.ਸੀ.ਪੀ.) ਨੇ ਕਿਹਾ ਹੈ ਕਿ ਮੁੱਖ ਮੰਤਰੀ ਰਾਜਨੀਤਕ ਲਾਭ ਲਈ 'ਨਫ਼ਰਤ ਭਰੇ ਦੋਸ਼' ਲਗਾ ਰਹੇ ਹਨ, ਜਦੋਂ ਕਿ ਤੇਲੁਗੂ ਦੇਸ਼ਮ ਪਾਰਟੀ (ਤੇਦੇਪਾ) ਨੇ ਇਸ ਦਾਅਵੇ ਦੇ ਸਮਰਥਨ 'ਚ ਇਕ ਪ੍ਰਯੋਗਸ਼ਾਲਾ ਰਿਪੋਰਟ ਪ੍ਰਸਾਰਿਤ ਕੀਤੀ ਹੈ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ 100 ਦਿਨ ਤੱਕ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਨੱਢਾ ਨੇ ਕਿਹਾ,''ਮੈਨੂੰ ਸੋਸ਼ਲ ਮੀਡੀਆ ਰਾਹੀਂ ਇਸ ਮੁੱਦੇ ਬਾਰੇ ਪਤਾ ਲੱਗਾ। ਮੈਂ ਅੱਜ ਚੰਦਰਬਾਬੂ ਨਾਇਡੂ ਨਾਲ ਗੱਲ ਕੀਤੀ ਅਤੇ ਪੂਰੀ ਰਿਪੋਰਟ ਭੇਜਣ ਲਈ ਕਿਹਾ।'' ਉਨ੍ਹਾਂ ਕਿਹਾ,''ਰਿਪੋਰਟ ਮਿਲਣ ਤੋਂ ਬਾਅਦ ਇਸ ਦੀ ਜਾਂਚ ਕੀਤੀ ਜਾਵੇਗੀ ਅਤੇ ਉੱਚਿਤ ਕਾਰਵਾਈ ਕੀਤੀ ਜਾਵੇਗੀ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News