JP ਨੱਢਾ ਨੇ ਤਖ਼ਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਦੇ ਕੀਤੇ ਦਰਸ਼ਨ
Saturday, Sep 07, 2024 - 12:36 PM (IST)
ਪਟਨਾ (ਭਾਸ਼ਾ)- ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਸ਼ਨੀਵਾਰ ਨੂੰ ਸਖ਼ਤ ਸੁਰੱਖਿਆ ਵਿਚਾਲੇ ਤਖ਼ਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਦੇ ਦਰਸ਼ਨ ਕੀਤੇ। ਦਸਤਾਰ ਸਜਾਏ ਹੋਏ ਨੱਢਾ ਨੇ ਦਰਬਾਰ ਸਾਹਿਬ 'ਚ ਮੱਥਾ ਟੇਕਿਆ। ਉਹ ਰਾਜ 'ਚ ਕਈ ਸਿਹਤ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਲਈ 2 ਦਿਨਾ ਦੌਰੇ 'ਤੇ ਸ਼ੁੱਕਰਵਾਰ ਨੂੰ ਪਟਨਾ ਪਹੁੰਚੇ ਸਨ। ਭਾਜਪਾ ਦੇ ਪ੍ਰਧਾਨ ਨੱਢਾ ਨਾਲ ਬਿਹਾਰ ਵਿਧਾਨ ਸਭਾ ਸਪੀਕਰ ਨੰਦਰ ਕਿਸ਼ੋਰ ਯਾਦਵ, ਉੱਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਕੁਮਾਰ ਸਿਨਹਾ, ਭਾਜਪਾ ਦੀ ਰਾਜ ਇਕਾਈ ਦੇ ਮੁਖੀ ਦਿਲੀਪ ਜਾਇਸਵਾਲ, ਪਟਨਾ ਸਾਹਿਬ ਲੋਕ ਸਭਾ ਖੇਤਰ ਤੋਂ ਸੰਸਦ ਮੈਂਬਰ ਰਵੀਸ਼ੰਕਰ ਪ੍ਰਸਾਦ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਨੇਤਾ ਮੌਜੂਦ ਸਨ।
ਤਖ਼ਤ ਸ੍ਰੀ ਪਟਨਾ ਸਾਹਿਬ ਸਿੱਖਾਂ ਦੇ 5 ਤਖ਼ਤਾਂ 'ਚੋਂ ਇਕ ਹੈ। ਇਸ ਦੀ ਸਥਾਪਨਾ 18ਵੀਂ ਸ਼ਤਾਬਦੀ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਸਥਾਨ 'ਤੇ ਮਹਾਰਾਜਾ ਰਣਜੀਤ ਸਿੰਘ ਨੇ ਕਰਵਾਈ ਸੀ। ਸਿੱਖਾਂ ਦੇ 10ਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜਨਮ 1666 'ਚ ਪਟਨਾ 'ਚ ਹੋਇਆ ਸੀ। ਉਨ੍ਹਾਂ ਨੇ ਆਨੰਦਪੁਰ ਸਾਹਿਬ ਜਾਣ ਤੋਂ ਪਹਿਲੇ ਆਪਣੇ ਸ਼ੁਰੂਆਤੀ ਸਾਲ ਵੀ ਇੱਥੇ ਬਿਤਾਏ ਸਨ। ਨੱਢਾ ਨੇ ਸ਼ੁੱਕਰਵਾਰ ਨੂੰ ਪਟਨਾ, ਭਾਗਲਪੁਰ ਅਤੇ ਗਯਾ 'ਚ ਕਈ ਸਿਹਤ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਸੀ। ਕੇਂਦਰੀ ਮੰਤਰੀ ਸ਼ਾਮ ਨੂੰ ਦਿੱਲੀ ਰਵਾਨਾ ਹੋਣ ਤੋਂ ਪਹਿਲੇ ਪਟਨਾ, ਦਰਭੰਗਾ ਅਤੇ ਮੁਜ਼ੱਫਰਪੁਰ 'ਚ ਕਈ ਮੈਡੀਕਲ ਸਹੂਲਤਾਂ ਦਾ ਉਦਘਾਟਨ ਕਰਨ ਵਾਲੇ ਹਨ। ਸ਼ਨੀਵਾਰ ਨੂੰ ਉਨ੍ਹਾਂ ਦੇ ਦਰਭੰਗਾ 'ਚ ਉਸ ਸਥਾਨ ਦਾ ਦੌਰਾ ਕਰਨ ਦੀ ਉਮੀਦ ਹੈ, ਜਿੱਥੇ ਨਵੇਂ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ਦਾ ਨਿਰਮਾਣ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8