ਨੱਢਾ-ਸ਼ਾਹ ਦੀ ਪੰਜਾਬ ਤੇ ਹਰਿਆਣਾ ਦੇ ਨੇਤਾਵਾਂ ਨਾਲ ਮੀਟਿੰਗ, ਕਿਸਾਨ ਅੰਦੋਲਨ ਖਤਮ ਕਰਵਾਉਣ ''ਤੇ ਮੰਥਨ

02/17/2021 2:19:45 AM

ਨਵੀਂ ਦਿੱਲੀ (ਭਾਸ਼ਾ)- ਖੇਤੀਬਾੜੀ ਕਾਨੂੰਨਾਂ ਵਿਰੁੱਧ ਪਿਛਲੇ ਲਗਭਗ 80 ਦਿਨਾਂ ਤੋਂ ਜਾਰੀ ਕਿਸਾਨ ਅੰਦੋਲਨ ਦਰਮਿਆਨ ਕਿਸਾਨ ਸੰਗਠਨਾਂ ਵਲੋਂ ਕੀਤੀ ਜਾ ਰਹੀ ਮਹਾਂਪੰਚਾਇਤ ਦੇ ਮੱਦੇਨਜ਼ਰ ਪ੍ਰਧਾਨ ਜੇ. ਪੀ. ਨੱਢਾ ਨੇ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਸੰਜੀਵ ਬਾਲਿਆਨ, ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਰਾਜਕੁਮਾਰ ਚਾਹਰ, ਸੰਸਦ ਮੈਂਬਰ ਸੱਤਪਾਲ ਸਿੰਘ ਸਣੇ ਕੁਝ ਹੋਰ ਨੇਤਾ ਇਸ ਮੀਟਿੰਗ ਵਿਚ ਸ਼ਾਮਲ ਹੋਏ। ਸੂਤਰਾਂ ਮੁਤਾਬਕ ਮੀਟਿੰਗ ਵਿਚ ਇਸ ਗੱਲ ਦਾ ਮੰਥਨ ਕੀਤਾ ਗਿਆ ਕਿ ਕਿਸ ਤਰ੍ਹਾਂ ਕਿਸਾਨਾਂ ਨੂੰ ਸੰਤੁਸ਼ਟ ਕਰ ਕੇ ਉਨ੍ਹਾਂ ਨੂੰ ਅੰਦੋਲਨ ਖਤਮ ਕਰਨ ਲਈ ਤਿਆਰ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ- ਮਿਆਂਮਾਰ ਤਖਤਾਪਲਟ : ਅਜੇ ਵੀ ਹਿਰਾਸਤ 'ਚ ਰਹੇਗੀ ਸੂ ਚੀ


ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਭ ਤੋਂ ਜ਼ਿਆਦਾ ਨਾਰਾਜ਼ਗੀ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨਾਂ ਵਿਚ ਦੇਖੀ ਗਈ ਹੈ। ਭਾਜਪਾ ਸੂਤਰਾਂ ਮੁਤਾਬਕ ਇਨ੍ਹਾਂ ਸੂਬਿਆਂ ਵਿਚ ਹੋ ਰਹੀਆਂ ਖਾਪ ਪੰਚਾਇਤਾਂ ਦੇ ਮੱਦੇਨਜ਼ਰ ਇਹ ਮੀਟਿੰਗ ਬੁਲਾਈ ਗਈ ਹੈ। ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਡਟੇ ਕਿਸਾਨ ਜ਼ਿਆਦਾਤਰ ਇਨ੍ਹਾਂ ਸੂਬਿਆਂ ਦੇ ਹਨ।ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਾਲੇ 11 ਦੌਰ ਦੀ ਗੱਲਬਾਤ ਹੋਈ ਹੈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ।

ਇਹ ਖ਼ਬਰ ਵੀ ਪੜ੍ਹੋ- ਇੰਗਲੈਂਡ ਦੀ ‘ਬੀ’ ਟੀਮ ਨੂੰ ਹਰਾਉਣ ਲਈ ਭਾਰਤ ਨੂੰ ਵਧਾਈ : ਪੀਟਰਸਨ

ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News