ਇਨੈਲੋ ਦੇ ਹਰਿਆਣਾ ਪ੍ਰਧਾਨ ਰਾਠੀ ਦੇ ਕਤਲ ਮਾਮਲੇ ''ਚ ਸਾਬਕਾ ਵਿਧਾਇਕ ਸਣੇ 12 ਲੋਕਾਂ ''ਤੇ FIR ਦਰਜ

02/26/2024 5:24:17 PM

ਹਰਿਆਣਾ- ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਬਹਾਦਰਗੜ੍ਹ 'ਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੀ ਸੂਬਾ ਇਕਾਈ ਦੇ ਪ੍ਰਧਾਨ ਨਫੇ ਸਿੰਘ ਰਾਠੀ ਅਤੇ ਪਾਰਟੀ ਵਰਕਰ ਦੇ ਕਤਲ ਮਾਮਲੇ 'ਚ ਪੁਲਸ ਨੇ ਸੋਮਵਾਰ ਨੂੰ ਹਰਿਆਣਾ ਦੇ ਸਾਬਕਾ ਵਿਧਾਇਕ ਅਤੇ 12 ਹੋਰਾਂ ਖਿਲਾਫ FIR ਦਰਜ ਕੀਤੀ ਹੈ। ਰਾਠੀ ਅਤੇ ਪਾਰਟੀ ਵਰਕਰ ਜੈ ਕਿਸ਼ਨ ਦਾ ਐਤਵਾਰ ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤੀ। ਹਮਲੇ 'ਚ ਸਾਬਕਾ ਵਿਧਾਇਕ ਰਾਠੀ ਦੇ ਤਿੰਨ ਅੰਗ ਰੱਖਿਅਕ ਵੀ ਜ਼ਖ਼ਮੀ ਹੋਏ ਹਨ। ਪੁਲਸ ਨੇ ਸਾਬਕਾ ਵਿਧਾਇਕ ਨਰੇਸ਼ ਕੌਸ਼ਿਕ, ਕਰਮਬੀਰ ਰਾਠੀ, ਰਮੇਸ਼ ਰਾਠੀ, ਸਤੀਸ਼ ਰਾਠੀ, ਗੌਰਵ ਰਾਠੀ, ਰਾਹੁਲ ਅਤੇ ਕਮਲ ਖ਼ਿਲਾਫ਼ FIR ਦਰਜ ਕੀਤੀ ਹੈ। ਇਨ੍ਹਾਂ ਤੋਂ ਇਲਾਵਾ 5 ਅਣਪਛਾਤੇ ਲੋਕਾਂ 'ਤੇ ਵੀ FIR ਵਿਚ ਜ਼ਿਕਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਸਾਬਕਾ MLA ਕਤਲ ਮਾਮਲਾ; ਪਰਿਵਾਰ ਵਲੋਂ ਪੋਸਟਮਾਰਟਮ ਤੋਂ ਇਨਕਾਰ, ਪੁੱਤ ਬੋਲਿਆ- ਕਈ ਵਾਰ ਮੰਗੀ ਸੀ ਸੁਰੱਖਿਆ

ਓਧਰ ਨਫੇ ਸਿੰਘ ਰਾਠੀ ਦੇ ਪਰਿਵਾਰਕ ਮੈਂਬਰਾਂ ਨੇ ਕਤਲ ਦੇ ਦੋਸ਼ੀਆਂ ਨੂੰ ਫੜੇ ਜਾਣ ਤਕ ਲਾਸ਼ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਤੋਂ ਕਰੀਬ ਦੋ ਮਹੀਨੇ ਪਹਿਲਾਂ ਹੋਏ ਇਸ ਹਮਲੇ 'ਤੇ ਵਿਰੋਧੀ ਪਾਰਟੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਵਿਰੋਧੀ ਧਿਰ ਨੇ ਦੋਸ਼ ਲਾਇਆ ਕਿ ਭਾਜਪਾ ਸ਼ਾਸਿਤ ਹਰਿਆਣਾ ਵਿਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਅਪਰਾਧ ਵਿਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਅਵਾਰਾ ਕੁੱਤਿਆਂ ਦੇ ਹਮਲੇ 'ਚ ਜਾਨ ਗੁਆਉਣ ਵਾਲੀ ਬੱਚੀ ਦੇ ਪਰਿਵਾਰ ਨੂੰ ਮਿਲੇ CM ਕੇਜਰੀਵਾਲ, ਮਦਦ ਦਾ ਦਿੱਤਾ ਭਰੋਸਾ

ਉਨ੍ਹਾਂ ਕਿਹਾ ਕਿ ਪੁਲਸ ਨੂੰ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਨੈਲੋ ਦੇ ਸੀਨੀਅਰ ਨੇਤਾ ਅਭੈ ਸਿੰਘ ਚੌਟਾਲਾ ਨੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ 'ਤੇ ਰਾਠੀ ਦੀ ਜਾਨ ਨੂੰ ਖਤਰੇ ਦੇ ਬਾਵਜੂਦ ਸੁਰੱਖਿਆ ਪ੍ਰਦਾਨ ਕਰਨ 'ਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਇਸ ਘਟਨਾ ਦੀ ਸੀ. ਬੀ. ਆਈ ਜਾਂਚ ਦੀ ਮੰਗ ਵੀ ਕੀਤੀ। ਇਸ ਘਟਨਾ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨੇ ਵੀ ਖੱਟੜ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ।

ਇਹ ਵੀ ਪੜ੍ਹੋ- WTO ਦੀਆਂ ਨੀਤੀਆਂ ਕਿਸਾਨਾਂ ਲਈ ਚੰਗੀਆਂ ਨਹੀਂ, ਬਾਰਡਰਾਂ 'ਤੇ ਅੱਜ ਦੁਪਹਿਰ ਨੂੰ ਸਾੜੇ ਜਾਣਗੇ ਪੁਤਲੇ: ਪੰਧੇਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

Tanu

This news is Content Editor Tanu