ਘਰ ''ਚ ਅੱਗ ਲੱਗਣ ਨਾਲ ਤਿੰਨ ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਜੀਅ ਜਿਊਂਦੇ ਸੜੇ

11/13/2023 4:10:52 PM

ਦੀਮਾਪੁਰ (ਭਾਸ਼ਾ)- ਨਾਗਾਲੈਂਡ ਦੇ ਦੀਮਾਪੁਰ ਜ਼ਿਲ੍ਹੇ ਦੇ ਨਹਿਰਬਾਰੀ ਇਲਾਕੇ 'ਚ ਅੱਗ ਲੱਗਣ ਨਾਲ ਤਿੰਨ ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਜੀਆਂ ਦੀ ਸੜ ਕੇ ਮੌਤ ਹੋ ਗਈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਐਤਵਾਰ ਰਾਤ ਕਰੀਬ 11.45 ਵਜੇ ਇਸ ਘਟਨਾ 'ਚ ਅੱਗ ਨੇ ਗੈਰ-ਨਗਾ ਭਾਈਚਾਰੇ ਦੇ ਲੋਕਾਂ ਦੇ ਰਹਿਣ ਵਾਲੇ ਘਰ ਨੂੰ ਆਪਣੀ ਲਪੇਟ 'ਚ ਲੈ ਲਿਆ।

ਇਹ ਵੀ ਪੜ੍ਹੋ : ਰਿਹਾਇਸ਼ੀ ਇਮਾਰਤ 'ਚ ਲੱਗੀ ਭਿਆਨਕ ਅੱਗ, ਦਮ ਘੁਟਣ ਨਾਲ 9 ਲੋਕਾਂ ਦੀ ਦਰਦਨਾਕ ਮੌਤ

ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਸ਼ਾਇਦ ਦੀਵਾਲੀ ਦੌਰਾਨ ਪਟਾਕੇ ਚਲਾਉਣ ਕਾਰਨ ਅੱਗ ਲੱਗੀ। ਉਨ੍ਹਾਂ ਕਿਹਾ ਕਿ ਅੱਗ ਕਾਰਨ ਕਰੀਬ 50 ਪਰਿਵਾਰ ਪ੍ਰਭਾਵਿਤ ਹੋਏ ਹਨ। ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਲਗਭਗ 2 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲੱਗੇਗਾ। ਫਿਲਹਾਲ ਮ੍ਰਿਤਕਂ ਦੀਆਂ ਲਾਸ਼ਾਂ ਪੁਲਸ ਨੂੰ ਸੌਂਪ ਦਿੱਤੀਆਂ ਗਈਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News