ਦਿੱਲੀ ਫ਼ਤਿਹ ਦਿਵਸ ਨੂੰ ਸਮਰਪਿਤ ਨਗਰ ਕੀਰਤਨ 'ਗੁਰਦੁਆਰਾ ਮਜਨੂੰ ਕਾ ਟਿੱਲਾ' ਪਹੁੰਚਿਆ

Saturday, Apr 08, 2023 - 01:53 PM (IST)

ਦਿੱਲੀ ਫ਼ਤਿਹ ਦਿਵਸ ਨੂੰ ਸਮਰਪਿਤ ਨਗਰ ਕੀਰਤਨ 'ਗੁਰਦੁਆਰਾ ਮਜਨੂੰ ਕਾ ਟਿੱਲਾ' ਪਹੁੰਚਿਆ

ਨਵੀਂ ਦਿੱਲੀ, (ਕਮਲ ਕਾਂਸਰ)- ਦਿੱਲੀ ਫਤਹਿ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਪਹੁੰਚਿਆ, ਜੋ ਕਿ ਅੰਮ੍ਰਿਤਸਰ ਤੋਂ ਰਵਾਨਾ ਹੋਇਆ ਸੀ। ਦਿੱਲੀ ਫਤਹਿ ਦਿਵਸ ਅਕਾਲੀ ਬਾਬਾ ਫੂਲਾ ਸਿੰਘ ਦੇ 200ਵੇਂ ਸ਼ਹੀਦੀ ਦਿਹਾੜੇ ਅਤੇ ਬਾਬਾ ਜੱਸਾ ਸਿੰਘ ਰਾਮਗੜੀਆਂ ਦੀ 300ਵੀ ਜਨਮ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਰਾਘਵ ਚੱਢਾ ਨੇ ਵਿੱਤ ਮੰਤਰੀ ਨੂੰ ਲਿਖੀ ਚਿੱਠੀ, ਕਿਸਾਨਾਂ ਲਈ ਮੰਗਿਆ ਵਿਸ਼ੇਸ਼ ਪੈਕੇਜ

PunjabKesari

ਇਸ ਨਗਰ ਕੀਰਤਨ 'ਚ ਸੰਤ ਮਹਾਂਪੁਰਸ਼, ਨਿਹੰਗ ਸਿੱਖ ਜੱਥੇਬੰਦੀਆਂ, ਸ਼੍ਰੋਮਣੀ ਕਮੇਟੀ ਅਤੇ ਪੰਥ ਦੇ ਪ੍ਰਮੁੱਖ ਜੱਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਦਿੱਲੀ ਸਿੱਖ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ 8 ਅਪ੍ਰੈਲ ਯਾਨੀ ਕਿ ਅੱਜ ਲਾਲ ਕਿਲ੍ਹੇ 'ਤੇ ਕੀਰਤਨ ਦਰਬਾਰ ਹੋਵੇਗਾ। 9 ਅਪ੍ਰੈਲ ਨੂੰ ਖ਼ਾਲਸਾਈ ਮਾਰਚ ਕੱਢਿਆ ਜਾਵੇਗਾ, ਜੋ ਲਾਲ ਕਿਲ੍ਹੇ 'ਤੇ ਖ਼ਤਮ ਹੋਵੇਗਾ। ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ 'ਤੇ ਸਿੱਖ ਮਾਰਸ਼ਲ ਆਰਟ ਗੱਤਕੇ ਦੇ ਜੌਹਰ ਗੱਤਕਾ ਪਾਰਟੀਆਂ ਵਲੋਂ ਵਿਖਾਏ ਜਾਣਗੇ। 

ਇਹ ਵੀ ਪੜ੍ਹੋ- ਇਕ ਪਲ 'ਚ ਤਿੰਨ ਭਰਾਵਾਂ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ, ਮਹੀਨੇ ਬਾਅਦ ਹੋਣਾ ਸੀ ਇਕ ਦਾ ਵਿਆਹ

PunjabKesari

ਕਾਲਕਾ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

ਕਾਲਕਾ ਮੁਤਾਬਕ ਢਾਡੀ ਵਾਰ ਦਾ ਵੀ ਆਯੋਜਨ ਹੋਵੇਗਾ ਅਤੇ ਨਾਲ ਹੀ ਨਾਲ ਲਾਈਟ ਐਂਡ ਸ਼ੋਅ ਹੋਵੇਗਾ। ਉਨ੍ਹਾਂ ਇਸ ਪ੍ਰੋਗਰਾਮ ਨੂੰ ਲਾਲ ਕਿਲ੍ਹੇ ਦੇ ਮੈਦਾਨ 'ਚ ਆਯੋਜਿਤ ਕਰਨ ਦੀ ਇਜਾਜ਼ਤ ਦੇਣ, ਸੁਰੱਖਿਆ ਪ੍ਰਦਾਨ ਕਰਨ ਅਤੇ ਹੋਰ ਮਨਜ਼ੂਰੀਆਂ ਦੇਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ 'ਪਾਇਲਟ ਅਵਤਾਰ', ਸੁਖੋਈ-30 MKI ਲੜਾਕੂ ਜਹਾਜ਼ 'ਚ ਭਰੀ ਉੱਡਾਣ

PunjabKesari

ਕਿਵੇਂ ਤੇ ਕਿਉਂ ਮਨਾਇਆ ਜਾਂਦਾ ਹੈ ਕਿ ਫਤਹਿ ਦਿਵਸ?

ਅਜੋਕੇ ਸਮੇਂ ਵਿਚ ਫਤਹਿ ਦਿਵਸ ਕਿਵੇਂ ਮਨਾਇਆ ਜਾਂਦਾ ਹੈ? ਇਸ ਬਾਬਤ ਜਾਣਕਾਰੀ ਦਿੰਦੇ ਹੋਏ ਰਕਾਬਗੰਜ ਦੇ ਹੈੱਡ ਗ੍ਰੰਥੀ ਹਰਦੇਵ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਉਸੇ ਤਰ੍ਹਾਂ ਆਉਂਦਾ ਹੈ ਜਿਸ ਤਰ੍ਹਾਂ ਉਸ ਸਮੇਂ ਸਾਡੇ ਸਿੱਖ ਯੋਧੇ ਦਿੱਲੀ ਵੱਲ ਕੂਚ ਕਰ ਰਹੇ ਸਨ। ਪੰਜਾਬ ਤੋਂ ਯਾਤਰਾ ਦਿੱਲੀ ਆਉਂਦੀ ਹੈ ਅਤੇ ਦਿੱਲੀ ਦੇ ਲਾਲ ਕਿਲੇ ਦੇ ਸਾਹਮਣੇ ਪ੍ਰੋਗਰਾਮ ਕੀਤਾ ਜਾਂਦਾ ਹੈ, ਜਿੱਥੇ ਗੱਤਕਾ ਹੁੰਦਾ ਹੈ।

ਇਹ ਵੀ ਪੜ੍ਹੋ- ਸੁੱਖੂ ਸਰਕਾਰ ਨੇ 51 ਸਾਲ ਪੁਰਾਣੇ ਕਾਨੂੰਨ 'ਚ ਕੀਤੀ ਸੋਧ, ਧੀਆਂ ਨੂੰ ਦਿੱਤਾ ਪੁੱਤਾਂ ਦੇ ਬਰਾਬਰ ਦਾ ਅਧਿਕਾਰ

PunjabKesari

ਬਾਬਾ ਬਘੇਲ ਸਿੰਘ ਦੀ ਅਗਵਾਈ ਹੇਠ 30,000 ਸਿੱਖ ਯੋਧਿਆਂ ਨੇ ਦਿੱਲੀ ਵੱਲ ਕੂਚ ਕੀਤਾ ਅਤੇ ਬੇਰਹਿਮ ਮੁਗਲ ਸ਼ਾਸਕ ਸ਼ਾਹ ਆਲਮ ਦੂਜੇ ਨੂੰ ਹਰਾਇਆ। ਦਿੱਲੀ ਨੂੰ ਫਤਹਿ ਕਰਨ ਦੀ ਕਹਾਣੀ, ਜੋ ਅੱਜ ਵੀ ਇਤਿਹਾਸ ਦੇ ਸੁਨਹਿਰੀ ਪੰਨਿਆਂ 'ਚ ਦਰਜ ਹੈ, ਜਿਸ ਨੂੰ ਸੁਣ ਕੇ ਅੱਜ ਵੀ ਰੋਂਗਟੇ ਖੜ੍ਹੇ ਹੋ ਜਾਂਦੇ ਹਨ। 30,000 ਸਿੱਖ ਯੋਧਿਆਂ ਨੇ ਮੁਗਲ ਸਲਤਨਤ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ।

PunjabKesari
 


author

Tanu

Content Editor

Related News