ਨਾਗਪੁਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Wednesday, Jul 23, 2025 - 04:26 AM (IST)

ਨਾਗਪੁਰ (ਭਾਸ਼ਾ) - ਮਹਾਰਾਸ਼ਟਰ ਦੇ ਨਾਗਪੁਰ ਹਵਾਈ ਅੱਡੇ ’ਤੇ ਮੰਗਲਵਾਰ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਕੰਪਲੈਕਸ ਦੀ ਵਿਆਪਕ ਤਲਾਸ਼ੀ ਲਈ ਗਈ। ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।
ਅਧਿਕਾਰੀ ਨੇ ਦੱਸਿਆ ਕਿ ਹਵਾਈ ਅੱਡਾ ਅਥਾਰਟੀ ਨੂੰ ਮੰਗਲਵਾਰ ਸਵੇਰੇ ਨਾਗਪੁਰ ਹਵਾਈ ਅੱਡੇ ’ਤੇ ਬੰਬ ਦੀ ਧਮਕੀ ਦੀ ਇਕ ਈ-ਮੇਲ ਮਿਲੀ। ਬਾਅਦ ’ਚ ਇਹ ਸੂਚਨਾ ਇੱਥੇ ਹਵਾਈ ਅੱਡਾ ਅਥਾਰਟੀ ਨੂੰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਬੰਧਤ ਕਮੇਟੀ ਨੇ ਧਮਕੀ ਭਰੀ ਈ-ਮੇਲ ਦਾ ਮੁਲਾਂਕਣ ਕੀਤਾ ਅਤੇ ਪੁਲਸ ਤੇ ਬੰਬ ਨਸ਼ਟ ਕਰਨ ਵਾਲੇ ਦਸਤੇ ਸਮੇਤ ਵੱਖ-ਵੱਖ ਸੁਰੱਖਿਆ ਏਜੰਸੀਆਂ ਵੱਲੋਂ ਸਾਰੀ ਜ਼ਰੂਰੀ ਜਾਂਚ ਕੀਤੀ ਗਈ ।