ਔਰੰਗਜ਼ੇਬ ਵਿਵਾਦ ਮਗਰੋਂ ਨਾਗਪੁਰ 'ਚ ਭੜਕੀ ਹਿੰਸਾ, ਝੜਪ 'ਚ ਕਈ ਪੁਲਸ ਮੁਲਾਜ਼ਮ ਜ਼ਖਮੀ

Monday, Mar 17, 2025 - 10:13 PM (IST)

ਔਰੰਗਜ਼ੇਬ ਵਿਵਾਦ ਮਗਰੋਂ ਨਾਗਪੁਰ 'ਚ ਭੜਕੀ ਹਿੰਸਾ, ਝੜਪ 'ਚ ਕਈ ਪੁਲਸ ਮੁਲਾਜ਼ਮ ਜ਼ਖਮੀ

ਨੈਸ਼ਨਲ ਡੈਸਕ- ਔਰੰਗਜ਼ੇਬ ਦੀ ਕਬਰ ਨੂੰ ਲੈ ਕੇ ਪਿਛਲੇ ਹਫਤੇ ਤੋਂ ਹੀ ਵਿਵਾਦ ਚੱਲ ਰਿਹਾ ਹੈ। ਵਿਸ਼ਵ ਹਿੰਦੂ ਪਰੀਸ਼ਦ ਅਤੇ ਹੋਰ ਹਿੰਦੂ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਬਰ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ। ਨਾਗਪੁਰ 'ਚ ਸੋਮਵਾਰ ਨੂੰ ਵਿਸ਼ਵ ਹਿੰਦੂ ਪਰੀਸ਼ਦ ਅਤੇ ਬਜਰੰਗ ਦਲ ਦੇ ਵਰਕਰਾਂ ਨੇ ਇਕ ਵੱਡਾ ਅੰਦੋਲਨ ਛੇੜ ਦਿੱਤਾ ਹੈ, ਜਿਸ ਵਿਚ ਔਰੰਗਜ਼ੇਬ ਦੀ ਕਬਰ ਨੂੰ ਅੱਗ ਵੀ ਲਗਾ ਦਿੱਤੀ। ਇਸ ਤੋਂ ਬਾਅਦ ਕਥਿਤ ਰੂਪ ਨਾਲ ਹਿੰਸਾ ਭੜਕ ਗਈ, ਜਿਸ ਵਿਚ ਕੁਝ ਪੁਲਸ ਮੁਲਾਜ਼ਮ ਵੀ ਜ਼ਖਮੀ ਹੋ ਗਏ। 

ਹਿੰਦੂ ਸੰਗਠਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਸਾਲਾਂ ਪੁਰਾਣੀ ਹੈ ਅਤੇ ਇਹ ਪ੍ਰਦਰਸ਼ਨ ਉਸੇ ਦੇ ਚਲਦੇ ਕੀਤਾ ਜਾ ਰਿਹਾ ਹੈ। ਹਾਲਾਂਕਿ, ਮੁਸਲਿਮ ਭਾਈਚਾਰੇ ਨੇ ਇਸ ਘਟਨਾ 'ਤੇ ਸਖਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਦੌਰਾਨ ਇਸਤੇਮਾਲ ਕੀਤੀ ਗਈ ਚਾਦਰ 'ਤੇ ਧਾਰਮਿਕ ਗ੍ਰੰਥ ਲਿਖੇ ਸਨ, ਜਿਨ੍ਹਾਂ ਨੂੰ ਸਾੜਿਆ ਗਿਆ। ਇਸਨੂੰ ਦੇਖਦੇ ਹੋਏ ਭਾਈਚਾਰੇ ਦੇ ਲੋਕਾਂ ਨੇ ਮਹਾਲ ਸਥਿਤ ਸ਼ਿਵਾਜੀ ਮੂਰਤੀ ਦੇ ਸਾਹਮਣੇ ਪ੍ਰਦਰਸ਼ਨ ਕੀਤਾ। 

ਦੱਸਿਆ ਜਾ ਰਿਹਾ ਹੈ ਕਿ ਹਿੰਸਾ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਉਥੋਂ ਹਟਾਉਣ ਦੀ ਕੋਸ਼ਿਸ਼ ਕੀਤੀ ਪਰ ਤਣਾਅ ਘੱਟ ਨਹੀਂ ਹੋ ਸਕਿਆ। ਪ੍ਰਦਰਸ਼ਨ ਤੋਂ ਬਾਅਦ ਮੁਸਲਿਮ ਭਾਈਚਾਲੇ ਦੇ ਲੋਕ ਗਣੇਸ਼ ਪੇਠ ਪੁਲਸ ਥਾਣੇ ਪਹੁੰਚੇ ਅਤੇ ਬਜਰੰਗ ਦਲ ਦੇ ਵਰਕਰਾਂ ਖਿਲਾਫ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ। ਪੁਲਸ ਨੂੰ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ। 


author

Rakesh

Content Editor

Related News