ਵੱਡੀ ਖ਼ਬਰ: ਨਾਇਬ ਸੈਣੀ ਹੋਣਗੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ

03/12/2024 2:38:59 PM

ਨੈਸ਼ਨਲ ਡੈਸਕ- ਹਰਿਆਣਾ ਦੀ ਸਿਆਸਤ 'ਚ ਮੰਗਲਵਾਰ ਨੂੰ ਵੱਡਾ ਫੇਰਬਦਲ ਹੋਇਆ। ਇਸ ਵਿਚਕਾਰਚ ਵੱਡੀ ਸਿਆਸੀ ਖਬਰ ਸਾਹਮਣੇ ਆਈ ਹੈ। ਨਾਇਬ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਹ ਫੈਸਲਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ‘ਤੇ ਸਹਿਮਤੀ ਬਣ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮ 5 ਵਜੇ ਉਹ ਹਰਿਆਣਾ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ।

ਇਸ ਤੋਂ ਪਹਿਲਾਂ ਮਨੋਹਰ ਲਾਲ ਖੱਟੜ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਿਆ ਸੀ, ਜਿਸ ਨੂੰ ਸਵਿਕਾਰ ਕਰ ਲਿਆ ਗਿਆ। ਇਸ ਤੋਂ ਬਾਅਦ ਭਾਜਪਾ ‘ਚ ਨਵੇਂ ਮੁੱਖ ਮੰਤਰੀ ਦੇ ਨਾਂ ‘ਤੇ ਬਹਿਸ ਕਰਨ ਲਈ ਚੰਡੀਗੜ੍ਹ ‘ਚ ਵਿਧਾਇਕ ਦਲ ਦੀ ਬੈਠਕ ਸ਼ੁਰੂ ਹੋ ਗਈ। ਇਸ ਦੌਰਾਨ ਕੁਰੂਕਸ਼ੇਤਰ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਭਾਜਪਾ ਪ੍ਰਧਾਨ ਨਾਇਬ ਸਿੰਘ ਸੈਣੀ ਦੇ ਨਾਂ ‘ਤੇ ਸਹਿਮਤੀ ਬਣੀ।

ਦੱਸ ਦੇਈਏ ਕਿ ਖੱਟੜ ਨੇ ਆਪਣੀ ਪੂਰੀ ਕੈਬਨਿਟ ਸਮੇਤ ਅਸਤੀਫਾ ਦੇ ਦਿੱਤਾ ਸੀ। ਇਸ ਤਰ੍ਹਾਂ ਹਰਿਆਣਾ ਵਿੱਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਦਾ ਗਠਜੋੜ ਟੁੱਟ ਗਿਆ। ਕਿਹਾ ਜਾ ਰਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦ ਹੋਣ ਕਾਰਨ ਇਹ ਗਠਜੋੜ ਟੁੱਟਾ ਹੈ। ਇਸ ਦੌਰਾਨ ਉਨ੍ਹਾਂ ਚੰਡੀਗੜ੍ਹ ਵਿੱਚ ਭਾਜਪਾ ਅਤੇ ਆਜ਼ਾਦ ਵਿਧਾਇਕਾਂ ਨਾਲ ਮੀਟਿੰਗ ਕੀਤੀ। ਆਜ਼ਾਦ ਵਿਧਾਇਕਾਂ ਨੇ ਮੁੱਖ ਮੰਤਰੀ ਖੱਟੜ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਸਮਰਥਨ ਜ਼ਾਹਰ ਕੀਤਾ।

Rakesh

This news is Content Editor Rakesh