ਹਰਿਆਣਾ ਦੇ CM ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Wednesday, May 21, 2025 - 04:53 PM (IST)

ਨਵੀਂ ਦਿੱਲੀ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਨਵੀਂ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਘਰ ਦੋਵਾਂ ਵਿਚਾਲੇ ਕਾਫ਼ੀ ਦੇਰ ਤੱਕ ਗੱਲਬਾਤ ਹੋਈ। ਮੁੱਖ ਮੰਤਰੀ ਸੈਣੀ ਨੇ 'ਐਕਸ' 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ,''ਅੱਜ ਦਿੱਲੀ 'ਚ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। 'ਆਪਰੇਸ਼ਨ ਸਿੰਦੂਰ' ਦੇ ਮਾਧਿਅਮ ਨਾਲ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਅਤੇ ਪਾਕਿਸਤਾਨ ਨੂੰ ਸਪੱਸ਼ਟ ਸੰਦੇਸ਼ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।''
ਸੈਣੀ ਨੇ ਅੱਗੇ ਕਿਹਾ,''ਇਸ ਮੌਕੇ ਹਰਿਆਣਾ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ 'ਤੇ ਸਾਰਥਕ ਅਤੇ ਸਕਾਰਾਤਮਕ ਚਰਚਾ ਹੋਈ। ਪ੍ਰਧਾਨ ਮੰਤਰੀ ਜੀ ਦੇ ਮਾਰਗਦਰਸ਼ਨ 'ਚ ਅਸੀਂ ਪ੍ਰਦੇਸ਼ 'ਚ ਤੇਜ਼ ਗਤੀ ਨਾਲ ਵਿਕਾਸ ਦੇ ਕੰਮ ਜਾਰੀ ਰੱਖਦੇ ਹੋਏ, 'ਵਿਕਸਿਤ ਭਾਰਤ-ਵਿਕਸਿਤ ਹਰਿਆਣਾ' ਦੇ ਨਿਰਮਾਣ 'ਚ ਆਪਣਾ ਯੋਗਦਾਨ ਦੇਣ ਲਈ ਵਚਨਬੱਧ ਹਾਂ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e