ਹਿਮਾਚਲ: ਨੈਨਾ ਦੇਵੀ ''ਚ ਰਿਕਾਰਡ 360 ਮਿਮੀ ਬਾਰਿਸ਼

08/18/2019 3:22:58 PM

ਸ਼ਿਮਲਾ—ਸੂਬੇ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਬਿਲਾਸਪੁਰ ਜ਼ਿਲੇ 'ਚ ਨੈਨਾ ਦੇਵੀ 'ਚ ਰਿਕਾਰਡ 360 ਮਿਮੀ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਵਿਭਾਗ ਨੇ ਦੱਸਿਆ ਹੈ ਕਿ ਸੂਬੇ ਦੇ ਉੱਤਰੀ ਇਲਾਕਿਆਂ 'ਚ ਸਥਿਤੀ ਬਿਹਤਰ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਸ਼ਿਮਲਾ, ਸੋਲਨ, ਸਿਰਮੌਰ, ਮੰਡੀ, ਕੰਨੌਰ, ਬਿਲਾਸਪੁਰ ਅਤੇ ਕੁੱਲੂ ਸਮੇਤ ਦੱਖਣੀ ਭਾਗਾਂ 'ਚ ਹੁਣ ਵੀ ਹਲਕੀ ਤੋਂ ਮੱਧਮ ਬਾਰਿਸ਼ ਜਾਰੀ ਹੈ। 

ਦੱਸ ਦੇਈਏ ਕਿ ਸੂਬੇ 'ਚ ਭਾਰੀ ਬਾਰਿਸ਼ ਦਾ ਕਹਿਰ ਜਾਰੀ ਹੈ ਅਤੇ ਹੁਣ ਤੱਕ ਕਈ ਥਾਵਾਂ 'ਤੇ ਜ਼ਮੀਨ ਖਿਸਕਣ, ਸੜਕਾਂ ਧੱਸਣ, ਮਕਾਨ ਢਹਿਣ ਕਾਰਨ ਹਾਦਸੇ ਵਾਪਰ ਚੁੱਕੇ ਹਨ। ਇਹ ਵੀ ਦੱਸਿਆ ਜਾਂਦਾ ਹੈ ਕਿ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਵਾਪਰਿਆਂ ਹਾਦਸਿਆ ਦੌਰਾਨ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ ਕਈ ਸੜਕਾਂ, ਨੈਸ਼ਨਲ ਹਾਈਵੇਅ ਅਤੇ ਰੇਲ ਮਾਰਗ ਬੰਦ ਕਰ ਦਿੱਤੇ ਗਏ ਹਨ। ਭਾਰੀ ਬਾਰਿਸ਼ ਕਾਰਨ ਸੂਬੇ ਦੀਆਂ ਨਦੀਆਂ-ਨਾਲਿਆਂ 'ਚ ਪਾਣੀ ਦਾ ਪੱਧਰ ਵੱਧ ਚੁੱਕਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਦੀਆਂ-ਨਾਲਿਆਂ ਤੋਂ ਦੂਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ।


Iqbalkaur

Content Editor

Related News